ਸਰਦੀ ਦੇ ਮੌਸਮ ਦੀ ਆਮਦ ਹੁੰਦਿਆਂ ਹੀ ਹਲਕਾ ਵਿਧਾਇਕ ਪਿੰਕੀ ਨੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਵੰਡੀਆਂ ਜੈਕਟਾਂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮੇਰੇ ਹਲਕੇ ਦਾ ਹਰ ਨਾਗਰਿਕ ਮੇਰੇ ਲਈ ਪਰਿਵਾਰ ਦਾ ਮੈਂਬਰ ਹੈ ਅਤੇ ਉਹਨਾਂ ਦੀਆਂ ਮੁਢਲੀਆਂ ਸਹੂਲਤਾਂ ਦਾ ਖਿਆਲ ਰੱਖਣਾ ਸਾਡਾ ਪਹਿਲਾ ਫਰਜ਼ ਹੈ।ਇਸੇ ਕਥਨ ਨੂੰ ਸੱਚ ਕਰਦੇ ਹੋਏ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਅਤੇ ਫਿਰੋਜਪੁਰ ਸ਼ਹਿਰ ਦੀ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ 200 ਦੇ ਕਰੀਬ ਜੈਕਟਾਂ ਵੰਡੀਆਂ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਧਾਇਕ ਸ. ਪਿੰਕੀ ਨੇ ਕਿਹਾ ਕਿ ਇਹ ਸਫਾਈ ਕਰਮਚਾਰੀ ਠੰਡ ਦੇ ਮੌਸਮ ਵਿੱਚ ਸਵੇਰੇ ਉੱਠਕੇ ਸ਼ਹਿਰ ਨੂੰ ਸੁੰਦਰ ਬਨਾਉਣ ਵਿੱਚ ਜੁੱਟ ਜਾਂਦੇ ਹਨ। ਇਹਨਾਂ ਕਰਮਚਾਰੀਆਂ ਲਈ ਠੰਡ ਤੋਂ ਬਚਾਅ ਕਰਨ ਵਾਸਤੇ ਜੈਕਟਾਂ ਵੰਡੀਆਂ ਜਾ ਰਹੀਆਂ ਹਨ।

Advertisements

ਉਹਨਾਂ ਕਿਹਾ ਕਿ ਇਹ ਲੋਕ ਹੀ ਮੇਰੇ ਲਈ ਸਰਮਾਇਆ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਉਹ ਹਮੇਸ਼ਾਂ ਯਤਨ ਕਰਦੇ ਰਹਿਣਗੇ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ ਵੱਲੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਜੀ ਆਇਆ ਕਹਿੰਦੇ ਹੋਏ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ। ਉੱਥੇ ਹੀ ਜੈਕਟਾਂ ਨੂੰ ਪਾਕੇ ਕਰਮਚਾਰੀਆਂ ਵਿੱਚ ਖਸੀ ਖੁਸ਼ੀ ਪਾਈ ਜਾ ਰਹੀ ਸੀ। ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਕੇਸ਼ ਭਾਲਾ ਵੱਲੋਂ ਵੀ ਵਿਸ਼ੇਸ਼ ਤੌਰ ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਬੀਰ ਸਿੰਘ ਬਾਠ ਚੇਅਰਮੈਨ ਬਲਾਕ ਸੰਮਤੀ, ਹਰਜਿੰਦਰ ਛਾਬੜਾ, ਮਰਕਸ, ਯਾਕੂਬ ਭੱਟੀ ਆਦ ਹਾਜਰ ਸਨ।

LEAVE A REPLY

Please enter your comment!
Please enter your name here