ਸਰਵੇਅਰ ਦੇ ਕਤਲ ਦਾ ਮਾਮਲਾ ਸੁਲਝਿਆ, ਮੁੱਖ ਆਰੋਪੀ ਮੋਨੂੰ ਧਪਈ ਗ੍ਰਿਫਤਾਰ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਦੇ ਖਾਲਸਾ ਸੁਪਰ ਸਟੋਰ ਤੇ ਵਾਪਰੀ ਰਹੱਸਮਈ ਲੁੱਟ ਅਤੇ ਸਰਵੇਅਰ ਦੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਅਪਰਾਧਾਂ ਦੇ ਮਾਸਟਰਮਾਈਂਡ ਮੋਨੂੰ ਧਪਈ ਅਤੇ ਉਸ ਦੇ ਅਪਰਾਧੀ ਗਿਰੋਹ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ ਕੁਝ ਦਿਨ ਪਹਿਲਾਂ ਪਿੰਡ ਇਬਨ ਵਿੱਚ ਸਰਵੇਅਰ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ ਅਤੇ ਉਸਦੀ ਬਲੇਰੋ ਕਾਰ ਖੋਹ ਲਈ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਪੂਰਥਲਾ ਦੇ ਪਿੰਡ ਢਪਈ ਦੇ ਵਾਸੀ ਹਰਕ੍ਰਿਸ਼ਨ ਉਰਫ਼ ਮੋਨੂੰ, ਸ਼ਾਹਕੋਟ ਦੇ ਪਿੰਡ ਬਾਹਮਣੀਆ ਦੇ ਰਣਜੀਤ ਸਿੰਘ ਉਰਫ਼ ਜੀਤੂ, ਸ਼ਾਹਕੋਟ ਦੇ ਸੈਦਪੁਰ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਸ਼ਾਹਕੋਟ ਦੇ ਪਿੰਡ ਬਾਹਮਣੀਆ ਦੇ ਰੂਪਚੰਦ ਉਰਫ਼ ਕਾਕਾ ਵਜੋਂ ਹੋਈ ਹੈ।

Advertisements

ਪੁਲਿਸ ਨੇ ਸੁਲਤਾਨਪੁਰ ਲੋਧੀ ਦੇ ਖਾਲਸਾ ਸੁਪਰ ਸਟੋਰ ‘ਤੇ ਹੋਈ ਲੁੱਟ ਦਾ ਵੀ ਕੀਤਾ ਪਰਦਾਫਾਸ਼
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 20 ਨਵੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਹਮਲਾਵਰਾਂ ਨੇ ਇੱਕ ਸਰਵੇਅਰ ਬਲਵਿੰਦਰ ਸਿੰਘ ਪਿੰਡ ਕੋਟ ਧਰਮ ਚੰਦ, ਤਰਨਤਾਰਨ, ਜੋ ਕਿ ਇੱਕ ਸਰਵੇਅਰ ਵਜੋਂ ਕੰਮ ਕਰਦਾ ਸੀ, ‘ਤੇ ਗੋਲੀਆਂ ਚਲਾ ਦਿੱਤੀਆਂ ਸੀ ਅਤੇ ਉਸ ਦੀ ਬੋਲੈਰੋ (ਪੀਬੀ 46-ਏਜੀ-1777) ਖੋਹ ਲਈ ਸੀ। ਐਸਐਸਪੀ ਨੇ ਦੱਸਿਆ ਕਿ ਤੁਰੰਤ ਪੁਲੀਸ ਟੀਮਾਂ ਘਟਨਾ ਵਾਲੀ ਥਾਂ ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਖੱਖ ਨੇ ਦੱਸਿਆ ਕਿ ਮੁਲਜ਼ਮਾਂ ਨੇ ਸਰਵੇਅਰ ਬਲਵਿੰਦਰ ਸਿੰਘ ਨੂੰ ਉਸ ਦੀ ਕਾਰ ਦੀ ਚਾਬੀ ਦੇਣ ਲਈ ਕਿਹਾ ਅਤੇ ਉਸ ਦੇ ਮਨ੍ਹਾ ਕਰਨ ਤੇ ਮੁਲਜ਼ਮਾਂ ਨੇ ਪੀੜਤ ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਚਿੱਟੀ ਬੋਲੈਰੋ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ ਸੀ।
ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਗੁਰਵਿੰਦਰ ਸਿੰਘ ਦੇ ਬਿਆਨਾਂ ਤੇ ਥਾਣਾ ਸਦਰ ਕਪੂਰਥਲਾ ਵਿਖੇ ਧਾਰਾ 302, 379-ਬੀ ਅਤੇ 34 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਅਪਰਾਧਿਕ ਗਿਰੋਹ ਦੇ ਸਾਰੇ ਮੈਂਬਰਾਂ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਡੀਐਸਪੀ ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਅਤੇ ਐਸਐਚਓ ਸੁਲਤਾਨਪੁਰ ਲੋਧੀ, ਸਬ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਮਿਤੀ 27-11-2021 ਨੂੰ ਖੁਸਵੰਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾਛੀਜੋਆ ਥਾਣਾ ਸੁਲਤਾਨਪੁਰ ਲੋਧੀ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਉਹ ਆਪਣੀ ਦੁਕਾਨ ਸੁਪਰ ਸਟੋਰ ਪੁੱਡਾ ਕਲੋਨੀ ਸੁਲਤਾਨਪੁਰ ਲੋਧੀ ਵਿੱਚ ਬੈਠਾ ਸੀ, ਉਸੇ ਸਮੇਂ 4 ਲੁਟੇਰੇ ਸਫੇਦ ਰੰਗ ਦੀ ਬਲੈਰੋ ਕਾਰ ਵਿੱਚ ਉਥੇ ਆਏ। ਜਿਸ ਵਿਚੋਂ 3 ਉਸ ਦੇ ਖਾਲਸਾ ਸਟੋਰ ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ ਭਾਰੀ ਮਾਤਰਾ ਵਿਚ ਹਥਿਆਰਾਂ ਨਾਲ ਦਾਖਲ ਹੋ ਗਏ।
ਇਕ ਲੁਟੇਰਾ ਜਿਸ ਨੂੰ ਤੁਰਨ ਵਿਚ ਮੁਸ਼ਕਲ ਆਉਂਦੀ ਹੈ, ਉਹ ਸਟੋਰ ਦੇ ਬਾਹਰ ਖੜ੍ਹਾ ਸੀ। ਉਨ੍ਹਾਂ ਨੇ ਪੀੜਤ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦੇ ਸਟੋਰ ਵਿੱਚੋਂ 30000/- ਰੁਪਏ ਲੁੱਟਣ ਤੋਂ ਬਾਅਦ ਬਲੇਰੋ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ, ਕਪੂਰਥਲਾ ਵਿਖੇ ਮੁਕੱਦਮਾ ਨੰਬਰ 306, ਮਿਤੀ 27-11-2021, ਧਾਰਾ 379-ਬੀ ਅਤੇ 25-54-59 ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਸੀ। ਖੱਖ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ 05-12-2021 ਨੂੰ ਪਿੰਡ ਨਸੀਰੇਵਾਲ ਨੇੜੇ ਇੱਕ ਖਾਲੀ ਮਕਾਨ ‘ਚੋਂ ਖਾਲਸਾ ਸੁਪਰ ਸਟੋਰ ਸੁਲਤਾਨਪੁਰ ਲੋਧੀ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਲੁਟੇਰਿਆਂ ਨੂੰ ਕਾਬੂ ਕੀਤਾ ਅਤੇ ਲੁਟੇਰਿਆਂ ਵਿੱਚੋਂ ਇੱਕ ਲੁਟੇਰਾ ਜੋ ਘਰ ਦੀ ਛੱਤ ਉੱਤੇ ਸੀ। ਜਦੋਂ ਪੁਲਿਸ ਪਾਰਟੀ ਨੇ ਪੌੜੀਆਂ ਚੜ੍ਹ ਕੇ ਉਸਨੂੰ ਕਾਬੂ ਕਰਨਾ ਸ਼ੁਰੂ ਕੀਤਾ ਤਾਂ ਉਹ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ। ਜਦੋਂ ਪੁਲਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਤੇਜ਼ੀ ਨਾਲ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਸੱਜੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ।

ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 ਦੇਸੀ ਪਿਸਤੌਲ (.32 ਬੋਰ), 04 ਮੈਗਜ਼ੀਨ ਅਤੇ 16 ਜਿੰਦਾ ਕਾਰਤੂਸ ਕੀਤੇ ਬਰਾਮਦ
ਛਾਪੇਮਾਰੀ ਦੌਰਾਨ ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 ਦੇਸੀ ਪਿਸਤੌਲ (.32 ਬੋਰ), 04 ਮੈਗਜ਼ੀਨ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਪੁੱਛਗਿੱਛ ਵਿੱਚ ਐਸਐਸਪੀ ਨੇ ਦੱਸਿਆ ਕਿ ਹਰਕ੍ਰਿਸ਼ਨ ਉਰਫ਼ ਮੋਨੂੰ ਧਪਈ ਅਤੇ ਉਸਦੇ ਸਾਥੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਪੁਲਿਸ ਨੂੰ ਦੱਸਿਆ ਕਿ ਉਸਨੇ 20-11-2021 ਨੂੰ ਥਾਣਾ ਸਦਰ ਕਪੂਰਥਲਾ ਦੇ ਪਿੰਡ ਧਪਈ ਵਿਖੇ ਕੰਮ ਕਰਦੇ ਸਰਵੇਅਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲੁਟੇਰਿਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਵਿਖੇ ਖਾਲਸਾ ਸੁਪਰ ਸਟੋਰ ਨੂੰ ਲੁੱਟਿਆ, ਅਤੇ ਖੋਹੀ ਗਈ ਬਲੇਰੋ ਕਾਰ ਵਿੱਚ ਸਵਾਰ ਹੋ ਕੇ ਉਹ ਹਜ਼ੂਰ ਸਾਹਿਬ ਵੱਲ ਭੱਜ ਗਏ। ਇਸ ਦੌਰਾਨ ਗੱਡੀ ਦਾ ਟਿੱਪਰ ਨਾਲ ਹਾਦਸਾ ਹੋ ਗਿਆ ਅਤੇ ਬਲੈਰੋ ਗੱਡੀ ਦਾ ਕਾਫੀ ਨੁਕਸਾਨ ਹੋਣ ਕਾਰਨ ਉਹ ਇਸ ਨੂੰ ਝਾਂਸੀ ਬਾਈਪਾਸ ਨੇੜੇ ਛੱਡ ਕੇ ਫ਼ਰਾਰ ਹੋ ਗਏ। ਹਾਦਸੇ ਕਾਰਨ ਰਣਜੀਤ ਸਿੰਘ ਜੀਤੂ ਦੀ ਖੱਬੀ ਬਾਂਹ ‘ਤੇ ਸੱਟ ਲੱਗ ਗਈ ਅਤੇ ਉਹ ਪੰਜਾਬ ਪਰਤ ਗਿਆ। ਉਹ ਫਿਰ ਤੋਂ ਗੱਡੀ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਇਸੇ ਦੌਰਾਨ ਪੁਲੀਸ ਪਾਰਟੀ ਨੇ ਉਨ੍ਹਾਂ ਨੂੰ ਦਬੋਚ ਲਿਆ। ਗ੍ਰਿਫਤਾਰੀ ਦੌਰਾਨ ਜ਼ਖਮੀ ਹੋਣ ਕਾਰਨ ਹਰਕ੍ਰਿਸ਼ਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ।
ਐਸਐਸਪੀ ਨੇ ਦੱਸਿਆ ਕਿ ਹਰਕ੍ਰਿਸ਼ਨ ਸਿੰਘ ਉਰਫ ਮੋਨੂੰ ਧਪਈ ਇੱਕ ਕੱਟੜ ਅਪਰਾਧੀ ਹੈ ਅਤੇ ਕਈ ਲੁੱਟਾਂ-ਖੋਹਾਂ ਅਤੇ ਕਤਲ਼ ਮਾਮਲਿਆਂ ਵਿੱਚ ਸ਼ਾਮਲ ਹੈ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਹ ਨਸ਼ੇ ਦਾ ਕਾਰੋਬਾਰ ਵੀ ਕਰਦਾ ਰਿਹਾ ਹੈ। ਉਸ ਨੇ ਮੰਨਿਆ ਕਿ ਉਸ ਨੇ ਦੋਵੇਂ ਪਿਸਤੌਲ ਯੂਪੀ ਤੋਂ 40000/- /40000 ਰੁਪਏ ਵਿੱਚ ਖਰੀਦੇ ਸਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਐਸਐਸਪੀ ਨੇ ਦੱਸਿਆ ਕਿ ਹਰਕ੍ਰਿਸ਼ਨ ਸਿੰਘ ਉਰਫ ਮੋਨੂੰ ਧਪਈ ਇੱਕ ਕੱਟੜ ਅਪਰਾਧੀ ਹੈ ਅਤੇ ਕਈ ਲੁੱਟਾਂ-ਖੋਹਾਂ ਅਤੇ ਕਤਲ਼ ਮਾਮਲਿਆਂ ਵਿੱਚ ਸ਼ਾਮਲ ਹੈ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਹ ਨਸ਼ੇ ਦਾ ਕਾਰੋਬਾਰ ਵੀ ਕਰਦਾ ਰਿਹਾ ਹੈ। ਉਸ ਨੇ ਮੰਨਿਆ ਕਿ ਉਸ ਨੇ ਦੋਵੇਂ ਪਿਸਤੌਲ ਯੂਪੀ ਤੋਂ 40000/- /40000 ਰੁਪਏ ਵਿੱਚ ਖਰੀਦੇ ਸਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here