2022 ਦੀਆਂ ਚੋਣਾਂ ਵਿਚ ਅਕਾਲੀ ਦਲ-ਬਸਪਾ ਗਠਜੋੜ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ: ਢਪੱਈ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਦੇਵੀ ਤਾਲਾਬ ਦੇ ਕੋਲ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਡਾ: ਬੀ.ਆਰ. ਅੰਬੇਡਕਰ ਦੀ ਬਰਸੀ ਮਨਾਈ ਗਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਤੇ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਇਕ ਸਾਂਝੀ ਮੀਟਿੰਗ ਕੀਤੀ ਗਈ ਜੋ ਦੇਖਦੇ ਹੀ ਦੇਖਦੇ ਇਕ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਦਵਿੰਦਰ ਸਿੰਘ ਢਪੱਈ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ 2022 ਦੀਆਂ ਚੋਣਾਂ ਵਿਚ ਇਹ ਗਠਜੋੜ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਸਮਝਣ ਲੱਗ ਪਏ ਹਨ ਅਤੇ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਵੱਲ ਹੈ।

Advertisements

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਹਲਕਾ ਕਪੂਰਥਲਾ ਦੇ ਪਿੰਡਾਂ ਵਿਚ ਪਹੁੰਚਾਉਂਣ ਲਈ ਮੁਹਿੰਮ ਆਰੰਭੀ ਗਈ ਹੈ ਤੇ ਅਕਾਲੀ ਦਲ ਤੇ ਬਸਪਾ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਂਣ ਲਈ ਅਕਾਲੀ ਦਲ ਅਤੇ ਬਸਪਾ ਦੇ ਆਗੂ ਪੂਰੀ ਤਰ੍ਹਾਂ ਸਰਗਰਮ ਹਨ। ਇਸ ਮੌਕੇ ਐਸਜੀਪੀਸੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਹਲਕਾ ਪ੍ਰਧਾਨ ਜਸਵਿੰਦਰ ਬਿੱਟਾ, ਸੁਖਵਿੰਦਰ ਸਿੰਘ ਬਾਜਵਾ, ਰੋਸ਼ਨ ਲਾਲ ਕਾਲਾ ਸੰਘਿਆਂ, ਯੂਥ ਦੇ ਪ੍ਰਧਾਨ ਅਵੀ ਰਾਜਪੂਤ, ਮਲਕੀਤ ਸਿੰਘ, ਕਲਸੀ ਜੀ, ਜਸਵਿੰਦਰ ਕੌਰ ਹਲਕਾ ਵਾਈਸ ਪ੍ਰਧਾਨ, ਬਾਬਾ ਰੌਸ਼ਨ ਲਾਲ, ਮੋਹਨ ਸਿੰਘ ਭੀਲਾ, ਸਤਪਾਲ ਲੱਖਣ ਕਲਾ, ਉਂਕਾਰ ਸਿੰਘ ਜਰਨਲ ਸਕੱਤਰ, ਪਰਮਜੀਤ ਸਿੰਘ ਸਹੋਤਾ, ਸੁਰਿੰਦਰ ਸਿੰਘ ਭੀਲਾ, ਹਰਬੰਸ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸ਼ੰਮੀ, ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਜੋਸਨ, ਗੁਰਪ੍ਰੀਤ ਸਿੰਘ ਚੀਮਾਂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here