ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਆਯੋਜਿਤ ਕਰਨੇ ਸ਼ਲਾਘਾਯੋਗ ਉਪਰਾਲਾ:ਪ੍ਰੋ. ਬਹਾਦਰ ਸਿੰਘ ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਜਾਗਦੇ ਰਹੋ ਕਲੱਬ ਪਟਿਆਲਾ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਤੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੋਜਵਾਨਾਂ ਲਈ ਦੇਸ਼ , ਕੋਮ , ਲੋੜਵੰਦ ਲੋਕਾਂ ਦੀ ਮਦਦ ਕਰਨ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰਦੇ ਰਹਿਣ ਲਈ ਹਮੇਸ਼ਾਂ ਹੀ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 25,26,27 ਦਸੰਬਰ ਨੂੰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਵਿੱਚ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ, ਉਨ੍ਹਾਂ ਨੋਜਵਾਨ ਵਰਗ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਦੌਰਾਨ ਨੇੜੇ ਦੇ ਖ਼ੂਨਦਾਨ ਕੇਂਦਰਾਂ ਵਿੱਚ ਜਾ ਕੇ ਆਪਣਾ ਖੂਨਦਾਨ ਕਰਕੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਜ਼ਰੂਰ ਭੇਟ ਕਰਨ।

Advertisements

ਉਨ੍ਹਾਂ ਕਿਹਾ ਧਾਰਮਿਕ ਸਮਾਗਮ ਦੌਰਾਨ ਖੂਨਦਾਨ ਕੈਂਪ ਅਤੇ ਨੇਤਰਦਾਨ ਕੈਂਪ  ਆਯੋਜਿਤ ਕਰਨੇ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਉਪਰਾਲਾ ਹੈੈ ਇਹ ਕਾਰਜ ਜਿਥੇ ਲੋੜਵੰਦ ਲੋਕਾਂ ਲਈ ਵਰਦਾਨ ਸਿੱਧ ਹੁੰਦੇ ਹਨ ਉਥੇ ਆਪਸੀ ਭਾਈਚਾਰਕ ਸਾਂਝ, ਸਰਬਸਾਂਝੀਵਾਲਤਾ, ਧਾਰਮਿਕ ਸ਼ਹਿਨਸ਼ੀਲਤਾ ਦੀ ਮਜ਼ਬੂਤੀ ਲਈ ਵੀ ਕਾਰਗਰ ਸਿੱਧ ਹੁੰਦੇ ਹਨ।  ਉਨ੍ਹਾਂ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ , ਹਰਕ੍ਰਿਸ਼ਨ ਸਿੰਘ, ਰਣਜੀਤ ਸਿੰਘ ਰਾਣਾ, ਜਸ਼ਨ ਮਸ਼ਨਪ੍ਰੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ।

LEAVE A REPLY

Please enter your comment!
Please enter your name here