ਜ਼ਿਲ੍ਹੇ ਵਿੱਚ ਕੋਵਿਡ-19 ਦੇ 3 ਪਾਜੇਟਿਵ ਮਰੀਜ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2450 ਨਵੇਂ ਸੈਪਲ ਲੈਣ ਨਾਲ ਅਤੇ 2443 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28872 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2090 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30962 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 973964 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 942667  ਸੈਪਲ  ਨੈਗਟਿਵ ਹਨ । ਜਦ ਕਿ 4233 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 994 ਹੈ । ਐਕਟਿਵ ਕੇਸਾ ਦੀ ਗਿਣਤੀ  54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29914 ਹੈ । 

LEAVE A REPLY

Please enter your comment!
Please enter your name here