ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ ਨੇ 36.22 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 24 ਦੇ ਮੁਹੱਲਾ ਦਸ਼ਮੇਸ਼ ਨਗਰ ਅਤੇ ਨਿਊ ਦਸ਼ਮੇਸ਼ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।

Advertisements

ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜਿਥੇ 5-5 ਮਰਲੇ ਦੇ ਪਲਾਟ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕਰਕੇ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਪਹਿਲਾਂ ਨਾਲੋਂ ਸਸਤੀ ਕਰਨ ਨਾਲ ਸਰਕਾਰ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰਾ ਘਰ-ਮੇਰੇ ਨਾਮ ਸਕੀਮ ਨਾਲ ਵੀ ਜਨਤਾ ਨੂੰ ਫਾਇਦਾ ਹੋ ਰਿਹਾ ਹੈ। ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਗਏ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਐਡਵੋਕੇਟ ਪਵਿੱਤਰਦੀਪ ਸਿੰਘ, ਕੌਂਸਲਰ ਮਨਮੀਤ ਕੌਰ ਤੁਲੀ, ਮੁਹੱਲਾ ਪ੍ਰਧਾਨ ਨਰਿੰਦਰ ਸਿੰਘ, ਸੁਰਜੀਤ ਸਿੰਘ ਬੰਗੜ, ਡਾ. ਦਿਲਬਾਗ ਸਿੰਘ, ਏ.ਕੇ. ਪਾਲ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਨਿੱਜਰ, ਬਲਜੀਤ ਸਿੰਘ, ਅਵਤਾਰ ਸਿੰਘ, ਮਾਸਟਰ ਹਰਜੀਤ ਸਿੰਘ, ਦੀਦਾਰ ਸਿੰਘ ਨਿਜਰ, ਦਵਿੰਦਰ ਸਿੰਘ, ਜਗਜੀਵਨ ਸਿੰਘ, ਮਨਿੰਦਰ ਸਿੰਘ ਅਤੇ ਮੁਹੱਲਾ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here