ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਰੂ ਨਾਨਕ ਕਾਲਜ ਕੈਂਟ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਈਵੈਂਟ ਕਰਵਾਇਆ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਲੋਂ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਈਵੈਂਟ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਇਸ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਸਾਈਆਂ ਵਾਲਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ । ਇਹ ਪ੍ਰੋਗਰਾਮ ਖਾਸ ਕਰਕੇ ਔਰਤ ਦੇ ਹੱਕਾਂ ਅਧਿਕਾਰਾਂ ਅਤੇ ਉਨ੍ਹਾਂ ਦੇ ਮੁੱਢਲੇ ਫਰਜਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੀ. ਜੇ. ਐੱਮ. ਏਕਤਾ ਉੱਪਲ ਵਿਸ਼ੇਸ਼ ਤੌਰ ਤੇ ਪਹੁੰਚੇ ।

Advertisements

ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿ੍ਰੰਸੀਪਲ ਇੰਦਰਜੀਤ ਸਿੰਘ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਲਈ ਨਿਯੁਕਤ ਕੀਤੇ ਗਏ ਸਟਾਫ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਕੀਤੀ ਗਈ । ਇਸ ਪ੍ਰੋਗਰਾਮ ਵਿੱਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਿਸ ਹੇਮਾ ਤਲਵਾਰ ਪੈਨਲ ਐਡਵੋਕੇਟ ਅਤੇ ਮਿਸ ਦਮਨਪ੍ਰੀਤ ਕੌਰ ਨੇ ਇਸ ਵਿਸ਼ੇ ਤੇ ਵਿਸ਼ੇਸ਼ ਤੌਰ ਤੇ ਆਪਣੇ ਆਪਣੇ ਭਾਸ਼ਣ ਪੇਸ਼ ਕੀਤੇ । ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਅਤੇ ਕਾਲਜ ਪ੍ਰੋਫੈਸਰ ਸਾਹਿਬਾਨ ਵੱਲੋਂ ਸਵਾਗਤੀ ਗੀਤ, ਕਵਿਤਾਵਾਂ, ਔਰਤਾਂ ਦੇ ਹੱਕਾਂ ਸਬੰਧੀ ਭਾਸ਼ਣ ਅਤੇ ਔਰਤਾਂ ਦੇ ਆਤਮ ਰੱਖਿਅਕ ਪ੍ਰਤੀਭਾ ਪ੍ਰੋਗਰਾਮ ਅਤੇ ਭੰਡਾਂ ਦੇ ਵਾਰਤਾਲਾਪ ਰਾਹੀਂ ਇਸ ਪ੍ਰੋਗਰਾਮ ਵਿੱਚ ਪੇਸ਼ਕਾਰੀ ਕੀਤੀ ਗਈ । ਇਸ ਮੌਕੇ ਇਸ ਕਾਲਜ ਦੇ ਲੀਗਲ ਅਡਵਾਇਜ਼ਰ ਸ਼੍ਰੀ ਪੰਕਜ ਰਾਮਪਾਲ ਵੀ ਹਾਜ਼ਰ ਸਨ ।ਇਸ ਪ੍ਰੋਗਰਾਮ ਵਿੱਚ ਇਸ ਕਾਲਜ ਦੇ ਔਰਤ ਨੁਮਾਇੰਦੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ । ਅੰਤ ਵਿੱਚ ਇਸ ਪ੍ਰੋਗਰਾਮ ਦੀ ਸਮਾਪਤੀ ਕਰਦੇ ਹੋਏ ਦੇ ਸੀ. ਜੇ. ਐੱਮ. ਮੈਡਮ ਏਕਤਾ ਉੱਪਲ ਜੀ ਅਤੇ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਜੀ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਇਸ ਪ੍ਰੋਗਰਾਮ ਵਿੱਚ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਅਤੇ ਪ੍ਰੋਫੈਸਰ ਸਾਹਿਬਾਨ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਵਧੀਆ ਕਾਰਗੁਜ਼ਾਰੀ ਦੇ ਪ੍ਰਮਾਣ ਪੱਤਰ ਭੇਂਟ ਕੀਤੇ ਗਏ ।  ਇਸ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਜੀ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ ਗਿਆ ।

LEAVE A REPLY

Please enter your comment!
Please enter your name here