ਜ਼ਿਲ੍ਹੇ ’ਚ 31 ਦਸੰਬਰ ਤੱਕ ਕਰਵਾਏ ਜਾ ਸਕਦੇ ਹਨ ਰੋਜ਼ਗਾਰ ਰਜਿਸਟਰੇਸ਼ਨ ਕਾਰਡ ਰੀਨਿਊ: ਡਿਪਟੀ ਡਾਇਰੈਕਟਰ

ਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਕਰਕੇ ਜਿਹੜੇ ਪ੍ਰਾਰਥੀ 23 ਮਾਰਚ 2020 ਤੋਂ ਸੂਬੇ ਵਿੱਚ ਕਰਫਿਊ/ਲਾਕਡਾਊਨ ਲੱਗਣ ਕਾਰਨ ਅਤੇ ਦਫ਼ਤਰ ਵਿਖੇ ਪਬਲਿਕ ਡੀਲਿੰਗ ਬੰਦ ਹੋਣ ਕਰਕੇ ਆਪਣਾ ਰੋਜ਼ਗਾਰ ਰਜਿਸਟਰੇਸ਼ਨ ਕਾਰਡ ਰੀਨਿਊ ਨਹੀਂ ਕਰਵਾ ਸਕੇ ਸਨ, ਉਹ ਹੁਣ ਦਫ਼ਤਰ ਵਿੱਚ ਪਬਲਿਕ ਡੀਲਿੰਗ ਮੁੜ ਸ਼ੁਰੂ ਹੋਣ ਕਾਰਨ ਦਫ਼ਤਰ ਵਿਖੇ ਆ ਕੇ 31 ਦਸੰਬਰ 2021 ਤੱਕ ਆਪਣਾ ਕਾਰਡ ਰੀਨਿਊ ਕਰਵਾ ਸਕਦੇ ਹਨ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਜੋ ਪ੍ਰਾਰਥੀ 1 ਫਰਵਰੀ 2020 ਤੋਂ ਲੈ ਕੇ ਹੁਣ ਤੱਕ ਆਪਣਾ ਕਾਰਡ ਰੀਨਿਊ ਨਹੀਂ ਕਰਵਾ ਸਕੇ, ਉਹ ਪ੍ਰਾਰਥੀ ਆਪਣਾ ਕਾਰਡ ਰਿਨੀਊ ਕਰਵਾਉਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਮੇਸ਼ਾ ਯੋਗ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ ਅਤੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਬਿਊਰੋ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀ ਵੀ ਅਪੀਲ ਕੀਤੀ।                          

LEAVE A REPLY

Please enter your comment!
Please enter your name here