ਝੱਲ ਠੀਕਰੀਵਾਲ ਤੋਂ ਅਕਾਲੀ ਵਰਕਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਹਲਕਾ ਕਪੂਰਥਲਾ ਦੇ ਅਧੀਨ ਪਿੰਡ ਝੱਲ ਠੀਕਰੀਵਾਲ ਵਿੱਚ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦੋਂ ਹਲਕਾ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੋਕੇ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਜੀ ਆਇਆਂ ਕਿਹਾ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰ ਵਰਕਰ ਦਾ ਸਨਮਾਨ ਹੋਵੇਗਾ। ਇਸ ਮੋਕੇ ਤੇ ਕੈਬਨਿਟ ਮੰਤਰੀ ਵੱਲੋਂ ਪਿੰਡ ਦੇ ਡੇਰਿਆਂ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ। ਕਾਂਗਰਸ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਰਾਣਾ ਗੁਰਜੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰਨਗੇ।

Advertisements

ਇਸ ਮੋਕੇ ਗੁਰਦੀਪ ਸਿੰਘ ਬਿਸ਼ਨਪੁਰ ,ਸਰਪੰਚ ਚੱਚਲ ਸਿੰਘ, ਇੰਦਰਜੀਤ ਸਿੰਘ ਬਿੱਲੂ, ਗੁਰਨਾਮ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਗੁਰਲਾਬ ਸਿੰਘ, ਤਰਸੇਮ ਸਿੰਘ ਲਖਬੀਰ ਸਿੰਘ, ਕਾਬਲ ਸਿੰਘ, ਸੁਖਵੰਤ ਸਿੰਘ, ਬੀਬੀ ਮਨਜੀਤ ਕੌਰ, ਕਸ਼ਮੀਰ ਸਿੰਘ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ

LEAVE A REPLY

Please enter your comment!
Please enter your name here