ਪੰਜਾਬ ਦੀ ਕਾਂਗਰਸ ਸਰਕਾਰ ਨੇ ਹੀ ਗਰੀਬਾਂ ਦੀ ਬਾਂਹ ਫੜੀ: ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਹੀ ਗਰੀਬਾਂ ਦੀ ਬਾਂਹ ਫੜੀ ਹੈ। ਉਹ 30.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 19 ਦੇ ਮੁਹੱਲਾ ਪੁਰਹੀਰਾਂ ਦੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿਸ਼ੇਸ਼ ਸਹਾਇਤਾ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਫਾਇਦਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੈਰ-ਹੁਨਰਮੰਦ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਕਰੀਬ 416 ਰੁਪਏ ਪ੍ਰਤੀ ਮਹੀਨਾ ਵਧਾ ਕੇ 8776 ਤੋਂ 9192 ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਸਰਕਾਰ ਵਲੋਂ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

Advertisements


ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਜਿਥੇ ਬਿਜਲੀ ਦੇ ਖੜ੍ਹੇ ਬਕਾਏ ਮੁਆਫ਼ ਕੀਤੇ ਗਏ ਹਨ, ਉਥੇ ਪੇਂਡੂ ਜਲ ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਚਾਰਜਿਜ਼ 166 ਰੁਪਏ ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿਚ ਜਲ ਸਪਲਾਈ ਸਪਲਾਈ ਅਤੇ ਸੀਵਰੇਜ਼ ਦੇ ਬਕਾਏ ਮੁਆਫ਼ ਕੀਤੇ ਗਏ ਹਨ ਅਤੇ ਸ਼ਹਿਰੀ ਜਲ ਸਪਲਾਈ ਕੁਨੈਕਸ਼ਨਾਂ ਲਈ ਪ੍ਰਤੀ ਮਹੀਨਾ ਜਲ ਸਰਵਿਸ ਚਾਰਜਿਜ਼ 105-250 ਰੁਪਏ  ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਾਰੇ ਸ਼ਹਿਰੀ ਪਰਿਵਾਰਾਂ, ਜਿਨ੍ਹਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਪਲਾਈ ਹੈ, ਉਨ੍ਹਾਂ ਨੂੰ ਇਸ ਦਾ ਲਾਭ ਮਿਲੇਗਾ।  


ਇਸ ਮੌਕੇ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਫਾਈਨਾਂਸ ਕਮੇਟੀ ਬਲਵਿੰਦਰ ਕੁਮਾਰ, ਹਰਪਾਲ ਪਾਲਾ, ਰਿਟਾਇਰਡ ਮਾਸਟਰ ਹਰਭਜਨ ਸਿੰਘ, ਚੌਧਰੀ ਅਮਰਜੀਤ, ਸਰਫਾਜ ਸਿੰਘ ਸਫੀ, ਜਗਤਾਰ ਸਿੰਘ ਸ਼ਾਹ, ਮਨਜੀਤ ਸਿੰਘ ਨੰਬਰਦਾਰ, ਬਲਵਿੰਦਰ ਕੁਮਾਰ ਬਿੰਦੀ, ਪ੍ਰਵੀਨ ਸੈਣੀ, ਸੂਚਾ ਸਿੰਘ ਕੂੰਟ, ਹਰਦਿਆਲ ਸਿੰਘ ਦਿਆਲੀ ਅਤੇ ਇਲਾਕਾ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here