ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼): ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

Advertisements

ਉਪ ਮੁੱਖ ਮੰਤਰੀ ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਇਹ ਅਦਾਰਾ ਸਹਿਕਾਰਤਾ ਵਿਭਾਗ ਦੀਆਂ ਲੋਕ ਪੱਖੀ ਖ਼ਾਸ ਕਰਕੇ ਕਿਸਾਨ ਪੱਖੀ ਪਹਿਲਕਦਮੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਗੇ।  ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਵਚਨਬੱਧਤਾ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here