ਕਾਂਗਰਸੀਆਂ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਸੀਡੀਐੱਸ ਜਨਰਲ ਬਿਪਿਨ ਰਾਵਤ ਦੇ ਦੇਹਾਂਤ ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਫੌਜ ਅਤੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਏਕਤਾ ਭਵਨ ਵਿਖੇ ਸਥਿਤ ਕਾਂਗਰਸ ਦਫ਼ਤਰ ਵਿਖੇ ਕਾਂਗਰਸੀਆਂ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਦੀਪਕ ਸਲਵਾਨ ਨੇ ਕਿਹਾ ਕਿ ਸੀਡੀਐਸ ਜਨਰਲ ਬਿਪਿਨ ਰਾਵਤ ਦਾ ਬੇਵਕਤੀ ਦੇਹਾਂਤ ਭਾਰਤੀ ਫੌਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਇਸਦੀ ਪੂਰਤੀ ਕਦੇ ਵੀ ਨਹੀਂ ਕੀਤੀ ਜਾ ਸਕਦੀ। ਭਾਰਤੀ ਫੌਜ ਲਈ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Advertisements

ਉਨ੍ਹਾਂ ਕਿਹਾ ਕਿ ਰਾਸ਼ਟਰ ਨੇ ਦੇਸ਼ ਨੂੰ ਸਮਰਪਿਤ ਇੱਕ ਪੁੱਤਰ,ਇੱਕ ਪੇਸ਼ੇਵਰ ਸਿਪਾਹੀ ਅਤੇ ਹਥਿਆਰਬੰਦ ਸੈਨਾਵਾਂ ਦੇ ਸਰਪ੍ਰਸਤ ਨੂੰ ਖੋਹ ਦਿੱਤਾ ਹੈ। ਸਾਡੇ ਸਾਰਿਆਂ ਲਈ ਇੱਕ ਬਹੁਤ ਹੀ ਦੁਖਦਾਈ ਤ੍ਰਾਸਦੀ ਅਤੇ ਦੁੱਖ ਹੈ, ਕਿਉਂਕਿ ਅਸੀਂ ਤਿਰੰਗੇ ਲਈ ਜੀਣ ਅਤੇ ਸ਼ਹੀਦ ਹੋਣ ਵਾਲੇ 13 ਬਹਾਦਰਾਂ ਨੂੰ ਖੋਹ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੁਖੀ ਪਰਿਵਾਰ ਅਤੇ ਪੂਰੇ ਦੇਸ਼ ਨੂੰ ਇਹ ਘਾਟਾ ਸਹਿਣ ਦੀ ਤਾਕਤ ਬਖਸ਼ਣ।ਇਸ ਮੌਕੇ ਤੇ ਡਿਪਟੀ ਮੇਅਰ ਵਿਨੋਦ ਸੂਦ,ਯੂਥ ਕਾਂਗਰਸ ਪ੍ਰਦੇਸ਼ ਸਕੱਤਰ ਨਰੈਣ ਵਸ਼ਿਸ਼ਟ ਪ੍ਰਧਾਨ ਕਰਨ ਮਹਾਜਨ,ਕਾਂਗਰਸੀ ਆਗੂ ਕੁਲਦੀਪ ਸਿੰਘ,ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਵਜੋਤ ਮਾਲ,ਅਜਰਬਰ ਨਰੇਸ਼ ਦਾਸਤਾਂ,ਅਜਰਬਰ ਸੁਰਿੰਦਰ ਕੁਮਾਰ,ਹਰਜੀਤ ਕਾਕਾ,ਦੇਸ਼ਬੰਦੂ ਆਦਿ ਹਾਜਰ ਸਨ।

LEAVE A REPLY

Please enter your comment!
Please enter your name here