ਛੋਟੇ ਕੇਸਾਂ ਨੂੰ ਲੋਕ ਅਦਾਲਤਾਂ ਤੇ ਆਪਸੀ ਸਹਿਮਤੀ ਨਾਲ ਸੁਲਝਾਉਣ ਤੇ ਜ਼ੋਰ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਅਮਰਿੰਦਰ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਮਹੇਸ਼ ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਮਿਤੀ 09.12.2021 ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਜ਼ੇਲ੍ਹ ਵਿੱਚ ਕੈਂਪ ਕੋਰਟ ਦੌਰਾਨ 2 ਕੇਸਾਂ ਦਾ ਨਿਪਟਾਰਾ ਕੀਤਾ ਅਤੇ ਅੰਡਰ ਟ੍ਰਾਇਲ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਮਾਣਯੋਗ ਜੱਜ ਸਾਹਿਬ ਵੱਲੋਂ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪ—ਮੰਡਲ ਦੀਆਂ ਕਚਿਹਰੀਆਂ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਮੁਹੈਆ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕੇਸਾਂ ਅਤੇ ਅਪੀਲਾਂ ਉਤੇ ਆਉਣ ਵਾਲੇ ਫੁੱਟਕਲ ਖਰਚਿਆਂ ਦੀ ਅਦਾਇਗੀ ਵੀ ਵਿਭਾਗ ਵੱਲੋਂ ਕੀਤੀ ਜਾਂਦੀ ਹੈ।

Advertisements

ਇਸ ਮੌਕੇ ਤੇ ਮਹੇਸ਼ ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਕਿਹਾ ਕਿ ਮਿਤੀ 11 ਦਿਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਜੀਨਾਮੇ ਯੋਗ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸੱਮਸਿਆ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਤੇ ਮਿਸ ਭਾਵਨਾ ਭਾਰਤੀ ਅਤੇ ਮਿਸ ਸਿਮਰਨ, ਅੰਡਰ ਟੇ੍ਰਨਿੰਗ ਜੱਜ ਅਤੇ ਹੇਮੰਤ ਸ਼ਰਮਾ, ਡਿਪਟੀ ਜ਼ੇਲ੍ਹ ਸੁਪਰਡੈਂਟ ਤੋਂ ਇਲਾਵਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਕੇਂਦਰੀ ਜ਼ੇਲ੍ਹ ਦੇ ਸਟਾਫ ਮੈਂਬਰਾਨ ਅਤੇ ਪੈਰਾ ਲੀਗਲ ਵਲੰਟੀਅਰ ਹਾਜਰ ਸਨ।

LEAVE A REPLY

Please enter your comment!
Please enter your name here