ਵਿਧਾਇਕ ਅਰੋੜਾ ਨੇ 23.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਉਹ 23.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 39 ਦੇ ਮੁਹੱਲਾ ਏਕਤਾ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰ ਰਹੇ ਸਨ। ਇਨ੍ਹਾਂ ਗਲੀਆਂ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜਿਥੇ 2 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਉਥੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਕਤ ਸਹੂਲਤਾਂ ਤੋਂ ਇਲਾਵਾ ਬਿਜਲੀ ਖਰੀਦ ਸਮਝੌਤੇ ਰੱਦ ਕਰਕੇ ਸੂਬਾ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਵਲੋਂ ਜੀਅ ਤੋੜ ਯਤਨ ਕੀਤੇ ਗਏ ਹਨ ਅਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Advertisements

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸ਼ਹਿਰੀ ਬਲਾਕ ਪ੍ਰਧਾਨ ਮੁਕੇਸ਼ ਡਾਬਰ, ਕੌਂਸਲਰ ਬਲਵਿੰਦਰ ਕੌਰ, ਮਨਜੀਤ ਸਿੰਘ ਬਿੱਲੂ, ਮਨਮੋਹਨ ਸਿੰਘ ਕਪੂਰ, ਵੀ.ਕੇ. ਚੋਪੜਾ, ਦਵਿੰਦਰ ਵਾਲੀਆ, ਕੇ.ਐਸ. ਯਾਦਵ, ਆਰ.ਪੀ. ਬਰੂਟਾ, ਵਰਿੰਦਰ ਜੈਨ, ਓਮ ਦੱਤ, ਵਿਕਾਸ ਠਾਕਰ, ਵਿਸ਼ਾਲ ਵਾਲੀਆ, ਅਨਿਲ ਜੈਨ, ਕੁਸਮ ਵਾਲੀਆ, ਪਦਮਾ ਯਾਦਵ, ਨੀਨਾ ਬਰੂਟਾ, ਪਲਵੀ ਗੁਪਤਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here