ਭਵਾਨੀਗੜ੍ਹ ਰੋਡ ਤੇ ਹੋਏ ਸੜਕ ਹਾਦਸੇ ਵਿੱਚ ਪਿਓ-ਪੁੱਤਰ ਦੀ ਮੌਕੇ ਤੇ ਹੀ ਮੌਤ, ਮਹਿਲਾ ਨੇ ਹਸਪਤਾਲ ਵਿੱਚ ਤੋੜਿਆ ਦੱਮ

ਨਾਭਾ (ਦ ਸਟੈਲਰ ਨਿਊਜ਼)। ਰਿਪੋਰਟ: ਜਤਿੰਦਰ ਜੌਨੀ। ਭਵਾਨੀਗੜ੍ਹ ਰੋਡ ਤੇ ਬੀਤੀ ਰਾਤ ਵਿਆਹ ਸਮਾਗਮ ਤੋਂ ਆਪਣੀ ਇਨੋਵਾ ਗੱਡੀ ਵਿੱਚ ਪਰਤ ਰਹੇ ਇਕ ਪਰਿਵਾਰ ਨਾਲ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ ਪਿਓ-ਪੁੱਤਰ ਅਤੇ ਇਕ ਮਹਿਲਾ ਸ਼ਾਮਲ ਹੈ।

Advertisements

ਜਾਣਕਾਰੀ ਮੁਤਾਬਕ  ਮ੍ਰਿਤਕ ਦੇ ਰਿਸ਼ਤੇਦਾਰ ਨੇ ਕਿਹਾ ਕਿ ਇਹ ਲੋਕ ਵਿਆਹ ਸਮਾਗਮ ਤੋਂ ਘਰ ਵਾਪਸ ਜਾ ਰਹੇ ਸਨ। ਇਨ੍ਹਾਂ ਨੇ ਮੂੰਡਖੇੜਾ  ਪਟਿਆਲੇ ਜਾਣਾ ਸੀ। ਉਨ੍ਹਾਂ ਦੀ ਇਨੋਵਾ ਕਾਰ ਨੂੰ ਅਣਪਛਾਤੇ ਟਰੱਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਨੋਵਾ ‘ਚ ਕੁੱਲ 11 ਲੋਕ ਸਵਾਰ ਸਨ। ਇਨ੍ਹਾਂ ‘ਚ ਪਿਓ-ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਮੁੰਡੇ ਗੁਰਲਾਲ ਸਿੰਘ ਦੀ ਉਮਰ ਸਿਰਫ 7 ਸਾਲਾਂ ਦੀ ਸੀ। ਬਾਕੀ 9 ਲੋਕਾਂ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਇਕ ਮਹਿਲਾ ਨੇ ਵੀ ਦਮ ਤੋੜ ਦਿੱਤਾ।

LEAVE A REPLY

Please enter your comment!
Please enter your name here