ਹਲਕਾ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ, ਸੁਖਬੀਰ ਬਾਦਲ ਨੇ ਕੀਤੇ ਐਲਾਨ

ਨਾਭਾ (ਦ ਸਟੈਲਰ ਨਿਊਜ਼)। ਰਿਪੋਰਟ: ਜਤਿੰਦਰ ਜੌਨੀ। ਵਿਧਾਨ ਸਭਾ ਹਲਕਾ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਕਬੀਰ ਦਾਸ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਨਾਭਾ ਦੀ ਨਵੀਂ ਅਨਾਜ ਮੰਡੀ ਵਿੱਚ ਕੀਤੀ ਗਈ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ  ਅਤੇ ਸਮੂਹ ਅਕਾਲੀ ਦਲ ਲੀਡਰਸ਼ਿਪ ਪਹੁੰਚੀ। ਰੈਲੀ ਤੋਂ ਪਹਿਲਾਂ ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਵੱਖ ਵੱਖ ਥਾਂਵਾਂ ਤੇ ਸਨਮਾਨ ਕੀਤਾ ਗਿਆ।

Advertisements

ਨਾਭਾ ਦੀ ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਬਸਪਾ ਵਰਕਰ ਸ਼ਾਮਲ ਹੋਏ । ਇਸ ਭਰਵੀਂ ਰੈਲੀ ਨਾਲ ਅਕਾਲੀ ਦਲ ਉਮੀਦਵਾਰ ਕਬੀਰ ਦਾਸ ਦੀ ਚੋਣ ਮੁਹਿੰਮ ਦਾ ਚੰਗਾ ਆਗਾਜ਼ ਹੋਇਆ। ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫੇਰ ਦੁਹਰਾਇਆ ਅਕਾਲੀ ਦਲ ਦੀ ਸਰਕਾਰ ਆਉਣ ਤੇ ਤੇਰਾ ਨੁਕਤੀ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ ਅਤੇ ਪੰਜਾਬ ਦੇ  ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਸਾਨੀ ਸੰਘਰਸ਼ ਦੀ ਜਿੱਤ ਤੇ ਵਧਾਈ ਦਿੱਤੀ ਅਤੇ ਖੁਸ਼ੀ ਜ਼ਾਹਿਰ ਕੀਤੀ। ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਜਿੰਨੇ ਵੀ ਘੁਟਾਲੇ ਹੋਏ ਹਨ । ਉਨ੍ਹਾਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਜੇਲ੍ਹ ਅੰਦਰ ਭੇਜਿਆ ਜਾਵੇਗਾ। ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਹੋਏ ਅਕਾਲੀ ਨੇਤਾ ਅਤੇ ਵਰਕਰਾਂ ਨੇ ਕਿਹਾ ਕਿ ਨਾਭਾ ਦੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਰੈਲੀ ਹੈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਿਲ ਹੋਏ ਵਰਕਰ ਅਕਾਲੀ ਦਲ ਦੀ  ਜਿੱਤ ਨੂੰ ਪੱਕਾ ਕਰਦੇ ਹਨ।

LEAVE A REPLY

Please enter your comment!
Please enter your name here