ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਇਆ : ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਹੀ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਇਆ ਹੈ। ਉਹ ਅੱਜ 21 ਲੱਖ ਰੁਪਏ ਦੀ ਲਾਗਤ ਵਾਲੀ ਪਿੰਡ ਨਾਰਾ ਤੋਂ ਪਿੰਡ ਠਰੋਲੀ ਤੱਕ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰ ਰਹੇ ਸਨ।
ਸ੍ਰੀ ਅਰੋੜਾ ਨੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵੱਖ-ਵੱਖ ਪ੍ਰੋਜੈਕਟ ਲਿਆ ਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਗਏ ਹਨ, ਉਥੇ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਪੰਜਾਬ ਵਾਸੀਆਂ ਨੂੰ ਇਨ੍ਹਾਂ ਦਾ ਲਾਭ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਕੈਸ਼ਲੈਸ ਇਲਾਜ ਸਿਹਤ ਸੇਵਾਵਾਂ ਦੇ ਖੇਤਰ ਵਿਚ ਚੁੱਕਿਆ ਇਕ ਕ੍ਰਾਂਤੀਕਾਰੀ ਕਦਮ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵੱਖ-ਵੱਖ ਬੀਮਾਰੀਆਂ ਦਾ ਕੈਸ਼ਲੈਸ ਇਲਾਜ ਕੀਤਾ ਜਾ ਰਿਹਾ ਹੈ ਜਿਸ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।  
ਹਲਕਾ ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿਥੇ ਗਲੀਆਂ-ਨਾਲੀਆਂ ਨੂੰ ਪੱਕਾ ਕਰਵਾਇਆ ਗਿਆ ਹੈ, ਉਥੇ ਪਿੰਡਾਂ ਨੂੰ ਜਾਂਦੀਆਂ ਸੜਕਾਂ ਨੂੰ ਵੀ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਨੂੰ ਹਰ ਬੁਨਿਆਦੀ ਸਹੂਲਤਾਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਡਿੰਪਲ ਅਰੋੜਾ, ਸਰਪੰਚ ਬਲਵਿੰਦਰ ਕੌਰ, ਗੋਪਾਲ ਦਾਸ, ਹੰਸ ਰਾਜ, ਹਰਜੀਤ ਸਿੰਘ, ਸੰਦੀਪ ਕੌਰ, ਕਮਲਜੀਤ ਕੌਰ, ਕੁਲਵੰਤ ਰਾਏ, ਦੇਵ ਰਾਜ, ਮੁਲਕ ਚੰਦ ਅਤੇ ਅਮਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here