ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਸਚਿਨ ਸ਼ਰਮਾ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 13 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ।ਇਸ ਲੋਕ ਅਦਾਲਤ ਵਿੱਚ 6932 ਕੇਸਾਂ ਵਿੱਚੋਂ 2883 ਕੇਸਾਂ ਦਾ ਨਿਪਟਾਰਾ ਕਰਕੇ 24,42,34,920 ਰੁਪਏ ਦਾ ਅਤੇ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 3013 ਕੇਸਾਂ ਵਿੱਚੋਂ 95 ਕੇਸਾਂ ਦਾ ਨਿਪਟਾਰਾ ਕਰਕੇ 26,55,360 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ ।

Advertisements

ਇਸ ਮੌਕੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸਚਿਨ ਸ਼ਰਮਾ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦੇ ਫੈਸਲੇ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ।

ਿਇਸ ਦੌਰਾਨ ਸੀH ਜੇH ਐੱਮH ਮਿਸ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਰਾਹੀਂ ਉਨ੍ਹਾਂ ਨੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਅਖੀਰ ਉਨ੍ਹਾਂ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਲੋਕ ਅਦਾਲਤਾਂ ਵਿੱਚ ਲੋਕ ਸਸਤਾ ਤੇ ਛੇਤੀ ਨਿਆਂ ਪਾ ਸਕਦੇ ਹਨ ਅਤੇ ਆਪਸੀ ਝਗੜੇ ਤੋਂ ਬਚੇ ਰਹਿੰਦੇ ਹਨ ਸੋ ਉਹ ਇਨ੍ਹਾਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

LEAVE A REPLY

Please enter your comment!
Please enter your name here