ਰਿਆਤ-ਬਾਹਰਾ ਇੰਸਟੀਚਿਊਟ ਤੇ ਆਈ.ਟੀ.ਆਈ. ’ਚ ਬਣਨਗੇ ਗਿਣਤੀ ਕੇਂਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਜਿਥੇ ਪੋÇਲੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਗਿਣਤੀ ਕੇਂਦਰ ਵੀ ਸਥਾਪਤ ਕੀਤੇ ਜਾ ਰਹੇ ਹਨ। ਗਿਣਤੀ ਕੇਂਦਰ ਸਥਾਪਤ ਕਰਨ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਰਿਆਤ-ਬਾਹਰਾ ਇੰਸਟੀਚਿਊਟ ਅਤੇ ਆਈ.ਟੀ.ਆਈ ਦਾ ਦੌਰਾ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਰਿਆਤ-ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਗਿਣਤੀ ਕੇਂਦਰਾਂ ਲਈ ਵੱਖ-ਵੱਖ ਬਲਾਕਾਂ ਦਾ ਦੌਰਾ ਕਰਦਿਆਂ ਰਿਟਰਨਿੰਗ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਇਥੇ 6 ਵਿਧਾਨ ਸਭਾ ਹਲਕਿਆਂ ਲਈ ਗਿਣਤੀ ਕੇਂਦਰ ਸਥਾਪਤ ਕੀਤੇ ਜਾਣਗੇ, ਜਦਕਿ ਆਈ.ਟੀ.ਆਈ. ਵਿਖੇ 1 ਗਿਣਤੀ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿਣਤੀ ਕੇਂਦਰਾਂ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਗਿਣਤੀ ਕੇਂਦਰਾਂ ਵਿਚ ਸਟਰਾਂਗ ਰੂਮ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ, ਇਸ ਲਈ ਰਿਟਰਨਿੰਗ ਅਫ਼ਸਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here