ਪੀਆਰਟੀਸੀ ਤੇ ਪਨਬਸ ਦੇ ਕੱਚੇ ਕਾਮਿਆਂ ਦੀ ਹੜਤਾਲ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੂਰਾ ਸਮਰਥਨ: ਗੁਰਪ੍ਰੀਤ ਸਿੰਘ ਪੰਨੂ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। 11 ਦਿਸੰਬਰ ਨੂੰ ਪੰਜਾਬ ਰੋਡਵੇਜ਼/ ਪਨਬਸ/ ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ ਹੱਕੀ ਮੰਗਾਂ ਲਈ ਰੱਖੀ ਅਣਮਿੱਥੇ ਸਮੇਂ ਲਈ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਪੀਆਰਟੀਸੀ ਕਪੂਰਥਲਾ ਡਿਪੂ ਦੇ ਗੇਟ ਅੱਗੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ , ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਅਤੇ ਡਿਪੂ ਮੀਤ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਅਤੇ ਪੰਜਾਬ ਦੀ ਆਮ ਜਨਤਾ ਦਾ ਕੋਈ ਫ਼ਿਕਰ ਨਹੀਂ ਹੈ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਉਮਾ ਦੇਵੀ ਦੀ ਜੱਜਮੈਂਟ ਬਾਰੇ ਅਤੇ ਪੰਜਾਬ ਅੰਦਰ 5178 ਟੀਚਰ, SS1/ਰਮਸਾ ਅਧਿਆਪਕ , 3SS/ਹਿੰਦੀ ਅਧਿਆਪਕ, ਆਦਰਸ਼ ਮਾਡਲ ਸਕੂਲ ਟੀਚਰ, ਪਾਵਰਕੌਮ ਦੇ ਲਾਈਨ ਮੈਨ, ਇਹ ਸਾਰੇ ਪੰਜਾਬ ਸਰਕਾਰ ਨੇ ਪੱਕੇ ਕੀਤੇ ਹਨ ਅਤੇ 3, 5 ਸਾਲ 7 ਸਾਲ ਅਤੇ 9 ਸਾਲ ਵਾਲਿਆਂ ਨੂੰ ਵੀ ਪੰਜਾਬ ਸਰਕਾਰ ਨੇ ਪੱਕੇ ਕੀਤਾ ਹੈ। ਇਸ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਬੀਤੇ ਸਾਲ ਵਾਲੀ ਪਾਲਸੀ ਦੇ ਸਾਰੇ ਸਬੂਤ ਵੀ ਦਿੱਤੇ ਹੈ ਉਨ੍ਹਾਂ ਦੇ ਵੀ ਦੀਆਂ ਝੂਠੀਆਂ ਦਲੀਲ਼ਾਂ ਦੇ ਕੇ ਪੰਜਾਬ ਸਰਕਾਰ ਅਤੇ ਟਰਾਸਪੋਰਟ ਮੰਤਰੀ ਪੰਜਾਬ ਦੀ ਆਮ ਜਨਤਾ ਨੂੰ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਖਿਲਾਫ ਭੜਕਾਉਣ ਦੀ ਅਤੇ ਆਪਣੇ ਆਪ ਨੂੰ ਸੱਚਾ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਪਰੰਤੂ ਪੰਜਾਬ ਦੀ ਜਨਤਾ ਸਭ ਜਾਣਦੀ ਹੈ ਅਤੇ ਤਨਖਾਹ ਵਾਧੇ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕਦਾ ਹੈ ਕਿਉਂਕਿ ਜੇਕਰ ਇਨ੍ਹਾਂ ਅਦਾਰਿਆਂ ਨੂੰ ਬਚਾਉਣਾ ਹੈ ਕੱਚੇ ਕਾਮਿਆਂ ਨੂੰ ਰੈਗੂਲਰ ਕਰਨਾ ਪੈਣਾ ਹੈ । ਕੈਸ਼ੀਅਰ ਗੁਰਵਿੰਦਰ ਸਿੰਘ ਹੱਕ-ਸੱਚ ਲਹਿਰ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਪਰਚੇ ਦਰਜ ਕਰਨ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪਾਸੇ ਪੰਜਾਬ ਦਾ ਮੁੱਖ ਮੰਤਰੀ ਕਹੇ ਰਹੇ ਹਨ ਕਿ ਅੱਜ ਤੋਂ ਬਾਅਦ ਆਊਟਸੋਰਸ ਭਰਤੀ ਨਹੀਂ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ਵਿੱਚ ਆਊਟਸੋਰਸਿੰਗ ਭਰਤੀ ਦੇ ਨਾਂ ਤੇ ਸਕਰਾਤਮਕ ਨੌਜਵਾਨਾਂ ਨੂੰ ਬੁਲਾ ਕੇ ਭਰਤੀ ਦੀ ਪ੍ਰਕਿਰਿਆ ਦੇ ਰੋਡਵੇਜ ਬੱਸਾਂ ਚਲਾਉਣ ਨੂੰ ਭੇਜਿਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਦੇ ਨਾਲ-ਨਾਲ ਆਮ ਸਵਾਰੀਆਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ ਕਿਉਂਕਿ ਡਰਾਈਵਰ ਭਰਤੀ ਲਈ ਡਰਾਈਵਿੰਗ ਟੈਸਟ ਟਰੇਨਿੰਗ ਸਕੂਲ ਵਿੱਚ 15 ਦਿਨਾਂ ਦੀ ਟ੍ਰੇਨਿੰਗ ਕੀਤੀ ਜਾਂਦੀ ਹੈ ਪਰ ਸਰਕਾਰ ਚੋਣਾਂ ਦੇ ਵੋਟਾਂ ਬਟੋਰਨ ਲਈ ਅਤੇ ਠੇਕੇਦਾਰ ਵੱਲੋਂ ਭਰੋਸੇਯੋਗ ਸੂਤਰਾਂ ਅਨੁਸਾਰ 50 ਹਜ਼ਾਰ ਤੋਂ ਲੈ ਕੇ ਲੱਖ ਰੁਪਏ ਤੱਕ ਦੀ ਰਿਸ਼ਵਤ ਲੈਣ ਲਈ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ । ਇਸ ਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜੇਕਰ ਮਿਤੀ 14 ਦਸੰਬਰ ਨੂੰ ਕੈਬਨਿਟ ਮੀਟਿੰਗ ਵਿੱਚ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisements

ਚੇਅਰਮੈਨ ਬਗ਼ੀਚਾ ਸਿੰਘ ਸੈਕਟਰੀ ਸੁਖਬੀਰ ਸਿੰਘ ਗਿੱਲ ਨੇ ਕਿਹਾ ਸਰਕਾਰ ਵੱਲੋਂ ਧੱਕੇਸ਼ਾਹੀ ਲਗਾਤਾਰ ਕੀਤੀ ਜਾ ਰਹੀ ਹੈ । ਪੰਜਾਬ ਰੋਡਵੇਜ਼ ਦੀਆਂ ਬੱਸਾਂ ਡਿੱਪੂ ਵਿੱਚ ਖੜ੍ਹੀਆਂ ਕਰਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਿੱਚ ਇੱਕ ਵਰਕਰ ਨੇ ਬੀਤੇ ਦਿਨੀਂ ਆਤਮ ਦਾਹ ਦੀ ਕੋਸ਼ਿਸ਼ ਕੀਤੀ, ਪਰ ਮੌਕੇ ਤੇ ਆਗੂਆਂ ਨੇ ਸਥਿਤੀ ਨੂੰ ਸੰਭਾਲ ਲਿਆ ਅਤੇ ਅਣਸੁਖਾਵੀਂ ਘਟਨਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਧੱਕੇਸ਼ਾਹੀ ਕੌਣ ਰੋਕੇ ਹੱਕੀ ਮੰਗਾਂ ਦਾ ਹੱਲ ਕੀਤਾ ਜਾਵੇ ਜੇਕਰ ਕੋਈ ਧੱਕੇਸ਼ਾਹੀ ਵਾਲੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤਲਜਿੰਦਰ ਸਿੰਘ, ਮੁਕੇਸ਼ ਕਾਲੀਆਂ, ਚਮਕੌਰ ਸਿੰਘ ਆਦਿ ਕੱਚੇ ਵਰਕਰ ਸ਼ਾਮਲ ਹੋਏ।

LEAVE A REPLY

Please enter your comment!
Please enter your name here