ਮੰਗਾਂ ਮੰਨਣ ਤੋ ਬਾਅਦ ਦਿੱਲੀ ਤੋਂ ਵਾਪਿਸ ਪਰਤ ਰਹੇ ਕਿਸਾਨਾਂ ਦਾ ਆਤਿਸ਼ਬਾਜੀ ਕਰਕੇ ਕੀਤਾ ਸਵਾਗਤ

ਨਾਭਾ (ਦ ਸਟੈਲਰ ਨਿਊਜ਼)। ਲਗਾਤਾਰ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨ ਕੇਂਦਰ ਸਰਕਾਰ ਵਲੋਂ ਮੰਗਾਂ ਮੰਨਣ ਵਾਪਿਸ ਪਰਤ ਰਹੇ ਹਨ। ਕਿਸਾਨਾਂ ਦੇ ਪਿੰਡ ਪਹੁੰਚਣ ਤੇ ਪਿੰਡ ਥੂਹੀ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖੁਸ਼ੀ ਵਿੱਚ ਆਤਿਸ਼ਬਾਜੀ ਵੀ ਕੀਤੀ ਗਈ।

Advertisements

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਸਦਭਾਵਨਾ ਦਲ ਦੇ ਆਗੂ ਗੁਰਮੀਤ ਸਿੰਘ ਥੂਹੀ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬ ਦੇ ਜੁਝਾਰੂ ਲੋਕਾਂ ਨੇ ਲਗਾਤਾਰ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਗਰਮੀ ਅਤੇ ਸਰਦੀ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰ ਨੂੰ ਝੁਕਣ ਤੇ ਮਜਬੂਰ ਕਰ ਦਿੱਤਾ। ਇਸ ਮੌਕੇ ਭੀਮ ਸਿੰਘ ਨੇ ਕਿਹਾ ਕਿ ਸਾਨੂੰ ਲੋਕ ਮੁੱਦਿਆਂ ਤੇ ਇਕੱਠੇ ਹੋ ਕੇ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ।

LEAVE A REPLY

Please enter your comment!
Please enter your name here