ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1271 ਨਵੇਂ ਸੈਪਲ ਲੈਣ ਨਾਲ ਅਤੇ 1263 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28883 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2092 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30975 ਹੋ ਗਏ ਹਨ ।
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 981371 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 951378 ਸੈਪਲ ਨੈਗਟਿਵ ਹਨ । ਜਦ ਕਿ 2918 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ 54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29926 ਹੈ ।