ਡਿਪਟੀ ਕਮਿਸ਼ਨਰ ਤੇਲੰਗਾਨਾ ਵਿਖੇ 24ਵੀਂ ਰਾਸ਼ਟਰੀ ਕਾਨਫਰੰਸ ‘ਚ ਈ-ਗਵਰਨੈਂਸ ਪਹਿਲਕਦਮੀਆਂ ਸਬੰਧੀ ਕਰਨਗੇ ਸੰਬੋਧਨ

ਜਲੰਧਰ (ਦ ਸਟੈਲਰ ਨਿਊਜ਼)। ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨਿਕ ਸੁਧਾਰਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜਾਣੇ ਜਾਂਦੇ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ 7-8 ਜਨਵਰੀ, 2022 ਨੂੰ ਹੈਦਰਾਬਾਦ, ਤੇਲੰਗਾਨਾ ਵਿਖੇ ਈ-ਗਵਰਨੈਂਸ ਸਬੰਧੀ 24ਵੀਂ ਰਾਸ਼ਟਰੀ ਕਾਨਫਰੰਸ ਦੌਰਾਨ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਗਿਆ ਹੈ।  ਪ੍ਰਸੋਨਲ, ਲੋਕ ਸ਼ਿਕਾਇਤਾਂ ਅਤੇ ਪੈਨਸ਼ਨਾਂ, ਪ੍ਰਸ਼ਾਸਨੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਕੇਂਦਰੀ ਸੰਯੁਕਤ ਸਕੱਤਰ ਸ਼੍ਰੀ ਐਨ.ਬੀ.ਐਸ. ਰਾਜਪੂਤ ਵੱਲੋਂ ਭੇਜੇ ਗਏ ਪੱਤਰ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਤਕਨੀਕ ਦੇ ਮਾਧਿਅਮ ਨਾਲ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 8 ਜਨਵਰੀ, 2022 ਨੂੰ ਹੋਣ ਵਾਲੇ ਸੈਸ਼ਨ ਵਿੱਚ ਬੁਲਾਰੇ ਵਜੋਂ ਸੱਦਾ ਦਿੱਤਾ ਗਿਆ ਹੈ।

Advertisements

ਘਨਸ਼ਿਆਮ ਥੋਰੀ ਵੱਲੋਂ ਪ੍ਰਸ਼ਾਸਕੀ ਸੁਧਾਰਾਂ ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੇ ਖੇਤਰ ਵਿੱਚ ਕੀਤੀਆਂ ਗਈਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਜਾਣਗੇ, ਜਿਸ ਸਦਕਾ ਨਾਗਰਿਕ ਕੇਂਦਰਿਤ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵਿੱਚ ‘ਜ਼ੀਰੋ ਪੈਂਡੈਂਸੀ’ ਨੂੰ ਯਕੀਨੀ ਬਣਾਇਆ ਗਿਆ ਹੈ। ਇਹ ਕਾਨਫਰੰਸ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।  8 ਜਨਵਰੀ ਨੂੰ ਕਾਨਫਰੰਸ ਵਿੱਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕਰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਮੰਚ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਈ-ਗਵਰਨੈਂਸ ਪਹਿਲਕਦਮੀਆਂ ਦੇ ਖੇਤਰ ਵਿੱਚ ਮਿਸਾਲੀ ਅਮਲ ਨੂੰ ਮਾਨਤਾ ਦੇਣ, ਪੁਰਸਕਾਰ ਦੇਣ ਅਤੇ ਉਤਸ਼ਾਹਿਤ ਕਰਨ ਲਈ ਹੈ। ਜ਼ਿਕਰਯੋਗ ਹੈ ਕਿ ਕਾਨਫਰੰਸ ਵਿੱਚ ਪੂਰੇ ਭਾਰਤ ਤੋਂ ਕੇਂਦਰ ਅਤੇ ਰਾਜ ਸਰਕਾਰ ਦੇ ਵਿਭਾਗ, ਜਨਤਕ ਤੇ ਪ੍ਰਾਈਵੇਟ ਖੇਤਰਾਂ ਦੇ ਲਗਭਗ 1000 ਡੈਲੀਗੇਟ ਹਿੱਸਾ ਲੈਣਗੇ।

LEAVE A REPLY

Please enter your comment!
Please enter your name here