ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਉਪਕਰਨ ਵੰਡ ਕੈਂਪ

ਫਿਰੋਜ਼ਪੁਰ  (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਦੀ ਏਡਿਪ ਸਕੀਮ ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲੋੜੀਂਦਾ ਸਮਾਨ ਵੰਡਣ ਲਈ ਮਿਤੀ 17 ਦਸੰਬਰ ਤੋਂ 21 ਦਸੰਬਰ, 2021 ਤੱਕ ਉਪਕਰਨ ਵੰਡ ਕੈਂਪ ਲਗਾਇਆ ਜਾਣਾ ਹੈ। ਇਹ ਕੈਂਪ ਲਗਾਉਣ ਦੇ ਆਦੇਸ਼ ਡਿਪਟੀ ਕਮਿਸਨਰ ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਦਿੱਤੇ ਗਏ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੁਆਰਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਉਪਕਰਨ ਵੰਡੇ ਜਾਣਗੇ।

Advertisements

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲੋੜੀਂਦਾ ਸਮਾਨ ਵੰਡਣ ਲਈ ਮਿਤੀ 17 ਦਸੰਬਰ 2021 ਨੂੰ ਦਫ਼ਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਫਿਰੋਜ਼ਪੁਰ, ਮਿਤੀ 18 ਦਸੰਬਰ 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਮਿਤੀ 19 ਦਸੰਬਰ 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ, ਮਿਤੀ 20 ਦਸੰਬਰ, 2021 ਨੂੰ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ ਅਤੇ ਮਿਤੀ 21 ਦਸੰਬਰ, 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ ਵਿਖੇ ਸਵੇਰੇ 10 ਵਜੇ ਉਪਕਰਨ ਵੰਡ ਕੈਂਪ ਲਗਾਏ ਜਾਣਗੇ । ਉਨ੍ਹਾਂ ਨੇ ਸ਼ਨਾਖਤ ਕੀਤੇ ਗਏ ਵਿਅਕਤੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here