ਖਾਧ-ਪਦਾਰਥਾਂ ਦੀਆਂ ਦੁਕਾਨਾਂ ਅਤੇ ਮਿਠਾਈਆਂ ਦੀ ਦੁਕਾਨਾਂ ਦੀ ਚੈਕਿੰਗ ਕਰਕੇ 13 ਸੈਂਪਲ ਭਰੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਪੰਜਾਬ ਓ.ਪੀ ਸੋਨੀ ਦੇ ਹੁਕਮਾਂ ਮੁਤਾਬਿਕ ਪੰਜਾਬ ਦੇ ਲੋਕਾਂ ਨੂੰ ਸਾਫ-ਸੁਥਰਾ ਮਿਲਾਵਟ ਰਹਿਤ ਖਾਦ ਪਦਾਰਥਾਂ ਮੁੱਹਈਆ ਕਰਵਾਉਣ ਅਤੇ ਮਿਲਾਵਟ ਖੌਰਾਂ ਖਿਲਾਫ ਉਚਿਤ ਕਾਰਵਾਈ ਦੇ ਉਦੇਸ਼ ਨਾਲ ਸਿਵਲ ਸਰਜਨ ਡਾ.ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ.ਲਖਵੀਰ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਰਮਨ ਵਿਰਦੀ, ਰਾਮ ਲੁਭਾਇਆ ਤੇ ਫੂਡ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਖਾਧ-ਪਦਾਰਥਾਂ ਦੀਆਂ ਦੁਕਾਨਾਂ ਅਤੇ ਮਿਠਾਈਆਂ ਦੀ ਦੁਕਾਨਾਂ ਦੀ ਚੈਕਿੰਗ ਕਰਕੇ ਸੌਂਫ , ਮੇਥੇ, ਗਰਮ ਮਸਾਲੇ, ਆਟਾ ਬੇਸਣ, ਸਾਬੂ ਦਾਣਾ, ਸੋਗੀ, ਕਾਲੇ ਚਨੇ, ਖੌਆ, ਪਨੀਰ, ਦੁੱਧ, ਦਹੀਂ ਦੇ 13 ਸੈਂਪਲ ਭਰੇ ਗਏ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾ.ਲਖਵੀਰ ਸਿੰਘ ਨੇ ਦੱਸਿਆ ਕਿ ਟੀਮ ਵਲੋਂ ਬਾਲ ਕ੍ਰਿਸ਼ਨ ਰੋਡ ਤੋਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਖੁੱਲ੍ਹੇ ਖਾਧ-ਪਦਾਰਥਾਂ ਦੇ ਵੱਖ-ਵੱਖ ਸੈਂਪਲ ਇੱਕਤਰ ਕਰਕੇ ਅਗਲੇਰੀ ਜਾਂਚ ਲਈ ਸਟੇਟ ਟੈਸਟਿੰਗ ਲੈਬ ਖਰੜ ਨੂੰ ਭੇਜ ਦਿੱਤੇ ਗਏ ਅਤੇ ਰਿਪੋਟ ਪ੍ਰਾਪਤ ਹੋਣ ਤੇ ਫੂਡ ਸੇਫਟੀ ਅਤੇ ਸਟੈਡਰਡ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisements

ਉਨਾਂ ਦੱਸਿਆ ਕਿ ਖੁੱਲੇ ਖਾਧ-ਪਦਾਰਥਾਂ ਦੇ ਸੈਂਪਲ ਲੈਣ ਦਾ ਮੱਕਸਦ ਉਨਾਂ ਦੀ ਸ਼ੁਧਤਾ ਅਤੇ ਮਿਆਰਤਾ ਦਾ ਪੱਧਰ ਉੁਚਾ ਰੱਖਣ ਦਾ ਹੈ। ਚੈਕਿੰਗ ਦੌਰਾਨ ਦੁਕਾਨਾਦਾਰਾਂ ਦੇ ਐਫ.ਐਸ.ਐਸ.ਆਈ ਤਹਿਤ ਬਣਾਏ ਗਏ ਲਾਇਸੈਂਸ ਦੇਖੇ ਜਾਂਦੇ ਹਨ ਅਤੇ ਜਿਨਾਂ ਦੁਕਾਨਦਾਰਾਂ ਦੇ ਕੈਟਾਗਿਰੀ ਅਨੁਸਾਰ ਨਹੀਂ ਹੁੰਦੇ ਉਨਾਂ ਨੂੰ ਸਖਤ ਹਦਾਇਤਾਂ ਨਾਲ ਬਣਦੀ ਫੀਸ ਅਨੁਸਾਰ ਲਾਇਸੈਂਸ ਬਣਾਉਣ ਲਈ ਕਿਹਾ ਜਾਂਦਾ ਹੈ।ਉਨਾਂ ਮੀਡੀਆ ਰਾਹੀਂ ਮਿਲਾਵਟ ਯੁਕਤ ਨਕਲੀ ਅਤੇ ਸਬ-ਸਟੈਂਡਰਡ ਖਾਧ-ਪਦਾਰਥਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ ।

LEAVE A REPLY

Please enter your comment!
Please enter your name here