ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2266 ਨਵੇਂ ਸੈਪਲ ਲੈਣ  ਨਾਲ ਅਤੇ 1295  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28892 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2092 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30984 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 985101 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 955920  ਸੈਪਲ  ਨੈਗਟਿਵ ਹਨ ।  ਜਦ ਕਿ 2097 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ  46 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29943 ਹੈ । 

LEAVE A REPLY

Please enter your comment!
Please enter your name here