ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੁਕਤਾ ਰੈਲੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਚੋਣ ਅਧਿਕਾਰੀ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਵਿੱਚ ਪਿ੍ਰੰਸੀਪਲ ਸ਼ਰਤ ਕੁਮਾਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਵੀਪ ਵੋਟਰ ਜਾਗਰੁਕਤਾ ਅਭਿਆਨ ਦੇ ਅਧੀਨ ਸਕੂਲ ਵਿੱਚ ਵਿਦਿਆਰਥੀਆਂ ਰਾਹੀਂ ਵੋਟ ਅਤੇ ਮਤਦਾਨ ਦਾ ਮਹੱਤਵ ਦਰਸਾਉਂਦੀ ਜਾਗਰੁਕ ਕਰਦੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Advertisements

ਮੌਕੇ ਤੇ ਮੌਜੂਦ ਅਧਿਆਪਕਾਂ ਨੇ ਲੋਕਤੰਤਰਿਕ ਸਰਕਾਰ ਦੇ ਗਠਨ ਵਿੱਚ ਇੱਕ-ਇੱਕ ਵੋਟ ਦਾ ਮਹੱਤਵ ਸਮਝਾਉਂਦੇ ਹੋਏ ਆਪਣੇ ਵੋਟ ਦਾ ਸਹੀ ਉਪਯੋਗ ਕਰਨ ਦੀ ਜਾਣਕਾਰੀ ਦਿੱਤੀ। ਪਿ੍ਰੰਸੀਪਲ ਸ਼ਰਤ ਕੁਮਾਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਜਾਣਕਾਰਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਹਰ ਇੱਕ ਵੋਟ ਅਨਮੋਲ ਹੈ ਅਤੇ ਸੌ ਪ੍ਰਤੀਸ਼ਤ ਮਤਦਾਨ ਹੀ ਦੇਸ ਨੂੰ ਇੱਕ ਸਾਫ਼-ਸੁਥਰਾ ਪ੍ਰਭਾਵੀ ਅਤੇ ਮਜ਼ਬੂਤ ਸਰਕਾਰ ਦੇ ਸਕਦਾ ਹੈ। ਇਸ ਲਈ ਆਪਣੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਵਾਸਲ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਨੇ ਕਿਹਾ ਕਿ ਸਕੂਲ ਵਿਚ ਸਿਖਿਆ ਦੇ ਨਾਲ਼-ਨਾਲ਼ ਸਮਾਜ ਦੇ ਪ੍ਰਤੀ ਜ਼ਿੰਮੇਦਾਰੀ ਅਤੇ ਕਰਤੱਵਾਂ ਦੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਅਹਿਮ ਭੂਮਿਕਾ ਨਿਭਾਉਣ ਦੇ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here