ਸਿਵਲ ਸਰਜਨ ਵੱਲੋਂ ਗੈਰ ਸੰਚਾਰੀ ਬੀਮਾਰੀਆਂ ਸਬੰਧੀ ਜਾਗਰੂਕਤਾ ਵੈਨ ਰਵਾਨਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਵੱਖ ਵੱਖ ਸਿਹਤ ਵਿਸ਼ਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਸਟੇਟ ਹੈਡਕੁਆਰਟਰ ਵੱਲੋਂ ਭੇਜੀ ਗਈ,ਗੈਰ ਸੰਚਾਰੀ ਬੀਮਾਰੀਆਂ ਸਬੰਧੀ ਇੱਕ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਅਵਸਰ ਤੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ,ਸ਼ੂਗਰ,ਸਟਰੋਕ ਅਤੇ ਦਿਲ ਦੇ ਰੋਗਾਂ ਦੀ ਰੋਕਥਾਮ ਲਈ ਰਾਸ਼ਟਰੀ ਸਿਹਤ ਪ੍ਰੋਗ੍ਰਾਮ ਤਹਿਤ ਭੇਜੀ ਗਈ ਇਹ ਜਾਗਰੂਕਤਾ ਵੈਨ ਜ਼ਿਲੇ ਅੰਦਰ ਚਾਰ ਦਿਨ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਆਮ ਜਨਤਾ ਨੂੰ ਜਾਗਰੂਕ ਕਰੇਗੀ ਤਾਂ ਕਿ ਲੋਕ ਆਪਣੀਆਂ ਖਾਣ ਪੀਣ/ਰਹਿਣ ਸਹਿਣ ਦੀਆਂ ਆਦਤਾਂ ਵਿੱਚ ਬਦਲਾਅ ਕਰਕੇ ਇਹਨਾਂ ਬੀਮਾਰੀਆਂ ਤੋਂ ਬਚ ਸਕਣ ਕਿਉਂਕਿ ਉਕਤ ਸਾਰੀਆਂ ਬੀਮਾਰੀਆਂ ਨੂੰ ਲਾਈਫ ਸਟਾਈਲ ਦੀਆਂ ਬੀਮਾਰੀਆਂ ਕਿਹਾ ਜਾਂਦਾ ਹੈ।

Advertisements

ਉਹਨਾ ਖੁਲਾਸਾ ਕੀਤਾ ਇਸ ਜਾਗਰੂਕਤਾ ਵੈਨ ਵਿੱਚ ਸ਼ੂਗਰ,ਕੈਂਸਰ,ਬਲੱਡ ਪਰੈਸ਼ਰ ਸਟਰੋਕ ਆਦਿ ਬੀਮਾਰੀਆਂ ਸਬੰਧੀ ਜਾਗਰੂਕਤਾ ਸਮੱਗਰੀ ਪ੍ਰਦਸ਼ਿਤ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਦੇ ਸਿਹਤ ਮੰਤਰੀ ਸ਼੍ਰੀ ਓ.ਪੀ.ਸੋਨੀ ਦਾ ਸੰਦੇਸ਼ ਵੀ ਸ਼ਮਿਲ ਹੈ। ਇਸ ਤੋਂ ਇਲਾਵਾ ਇਸ ਜਾਗਰੂਕਤਾ ਵੈਨ ਵਿੱਚ ਆਡਿਓ ਵਿਜ਼ੂਅਲ ਸੰਦੇਸ਼ ਲਈ ਇੱਕ ਐਲ.ਈ.ਡੀ ਅਤੇ ਪਬਲਿਕ ਐਡਰੈਸ ਸਿਸਟਮ ਵੀ ਲਗਾਇਆ ਗਿਆ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ, ਮੈਡੀਕਲ ਅਧਿਕਾਰੀ ਡਾ. ਜੈਨੀ ਗੋਇਲ ਅਤੇ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ ਹਾਜ਼ਿਰ ਸਨ।

LEAVE A REPLY

Please enter your comment!
Please enter your name here