ਮੁਫ਼ਤ ਉਰਦੂ ਆਮੋਜ਼ ਕੋਰਸ 3 ਜਨਵਰੀ ਤੋਂ ਸ਼ੁਰੂ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼):
ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਦੀ ਕਲਾਸ 3 ਜਨਵਰੀ 2022 ਤੋਂ ਸ਼ੁਰੂ ਹੋ ਰਹੀ ਹੈ। ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ।

Advertisements

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-308, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਬਿਨੈ ਪੱਤਰ ਸਾਧਾਰਣ ਕਾਗਜ਼ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ  ਵਿਖੇ ਭੇਜੇ ਜਾ ਸਕਦੇ ਹਨ।

LEAVE A REPLY

Please enter your comment!
Please enter your name here