ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣੇ ਅਸਲੇ ਤੁਰੰਤ ਜਮ੍ਹਾ ਕਰਵਾਉਣ ਦੇ ਆਦੇਸ਼

ਫਿਰੋਜ਼ਪੁਰ (ਦ ਸਟੈਲਰ ਨਿਊਜ਼)।  ਜ਼ਿਲ੍ਹਾ ਮੈਜਿਸਟਰੇਟ, ਫਿਰੋਜਪੁਰ ਦਵਿੰਦਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵਿਧਾਨ ਸਭਾ ਚੋਣਾਂ 2022 ਚੋਣ ਪ੍ਰਕਿਰੀਆਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਫਿਰੋਜ਼ਪੁਰ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸ ਸ਼ੁਦਾ ਅਸਲਾ ਡੀਲਰਾਂ ਕੋਲ ਮਿਤੀ 24 ਦਸੰਬਰ 2021 ਤੱਕ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।

Advertisements

ਇਹ ਹੁਕਮ 10 ਫਰਵਰੀ 2022 ਤੱਕ ਲਾਗੂ ਰਹੇਗਾ। ਇਸ ਉਪਰੰਤ ਜਦੋਂ ਤੱਕ ਚੋਣ ਪ੍ਰਕਿਰਿਆ ਮੁੰਕਮਲ ਨਹੀਂ ਹੋ ਜਾਂਦੀ, ਇਸ ਹੁਕਮ ਵਿੱਚ ਵਾਧਾ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਰਾਜ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਫਿਰੋਜ਼ਪਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

LEAVE A REPLY

Please enter your comment!
Please enter your name here