ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸਕੂਲ (ਕੇ.ਐਫ.ਸੀ) ਵਿਖੇ ਲਗਾਇਆ ਗਿਆ ਮੁੱਫਤ ਕਾਨੂੰਨੀ ਸਬੰਧੀ ਸੈਮੀਨਾਰ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਮਹੁੰਮਦ ਗੁਲਜਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਮਿਤੀ 15.12.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਪਠਾਨਕੋਟ ਵਿਖੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਗਿਆ।

Advertisements

ਇਸ ਮੋਕੇ ਤੇ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਅਤੇ ਉਨਾਂ ਦੇ ਨਾਲ ਟ੍ਰੇਨਿੰਗ ਅਫਸਰ ਮਿਸ ਪਰਮਿੰਦਰ ਪਿੰਦੂ, ਜੇ.ਐਮ.ਆਈ.ਸੀ, ਪਠਾਨਕੋਟ ਵਲੋਂ ਬੱਚਿਆ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸਨ ਅਤੇ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕਰ ਸਕਦੇ ਹੋ ਅਤੇ ਇਸ ਮੋਕੇ ਪਿ੍ਰੰਸੀਪਲ ਅਤੇ ਸਕੂਲ ਦਾ ਸਟਾਫ ਵੀ ਮੌਜੂਦ ਸੀ।

LEAVE A REPLY

Please enter your comment!
Please enter your name here