ਗਵਰਨਰ ਪਰੋਹਿਤ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਦੀ ਸਮਾਧੀ ਤੇ ਸ਼ਰਧਾ ਦੇ ਕੀਤੇ ਫੁੱਲ ਭੇਟ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਮੰਗਲਵਾਰ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧੀ ਤੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਜੀ. ਇੰਦਰਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

Advertisements

ਇਸ ਤੋਂ ਪਹਿਲਾ ਉਨ੍ਹਾਂ ਨੇ ਬੀਐੱਸਐੱਫ ਦੇ ਹੈਡਕੁਆਟਰ ਵਿਖੇ ਫੌਜ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕੀਤੀ । ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਸ਼ਰਧਾ ਦੇ ਫੁੱਲ੍ਹ ਭੇਂਟ ਕਰਨ ਤੋਂ ਬਾਅਦ ਉਨ੍ਹਾਂ ਨੇ ਵਿਜਟਰ ਬੁੱਕ ਤੇ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੇ ਵਿਚਾਰ ਵੀ ਲਿਖੇ। ਇਸ ਮੌਕੇ ਤੇ ਐੱਸਐੱਸਪੀ ਹਰਮਨਦੀਪ ਸਿੰਘ ਹੰਸ, ਡੀਆਈਜੀ ਬੀਐੱਸਐੱਫ ਸੁਰਿੰਦਰ ਮਹਿਤਾ ਤੋਂ ਇਲਾਵਾ ਬਾਕੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

LEAVE A REPLY

Please enter your comment!
Please enter your name here