ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜਪੁਰ ਵੱਲੋਂ ਵੱਖ -ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।  ਜ਼ਿਲ੍ਹਾ ਮੈਜਿਸਟ੍ਰੇਟ ਦਵਿੰਦਰ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2022 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਵੇਰੇ 09.00 ਵਜੇ ਤੋ ਸ਼ਾਮ 5.00 ਵਜੇ ਤੱਕ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਭਾਰੀ ਵਾਹਨਾਂ ਦੇ ਦਾਖਲ ਹੋਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉੱਧਮ ਸਿੰਘ ਚੌਂਕ ਤੋਂ ਮੱਲਵਾਲ ਰੋਡ ਅਤੇ ਉੱਧਮ ਸਿੰਘ ਚੌਂਕ ਤੋਂ ਮਾਲ ਰੋਡ ਬਿਲਕੁਲ ਹੀ ਬੰਦ ਰਹੇਗਾ। ਜਿਹੜੀ ਗੱਡੀ ਸਵੇਰੇ 9.00 ਵਜੇ ਤੋਂ ਪਹਿਲਾਂ ਸ਼ਹਿਰ ਅਤੇ ਛਾਉਣੀ ਵਿੱਚ ਦਾਖਲ ਹੋਵੇਗੀ ਉਨ੍ਹਾਂ ਦਾ ਬਾਹਰ ਜਾਣ ਦਾ ਰਸਤਾ ਮੱਖੂ ਗੇਟ, ਮੱਲਾ ਵਾਲਾ ਰੋਡ, ਕੱਚਾ ਜੀਰਾ ਰੋਡ, ਕੁੰਡਿਆ ਰੋਡ, ਬਾਰਡਰ ਰੋਡ, ਭੱਟੀਆ ਵਾਲੀ ਬਸਤੀ ਰੋਡ ਹੋਣਗੇ। ਐਤਵਾਰ ਵਾਲੇ ਦਿਨ ਸਾਰਾ ਦਿਨ ਵਹੀਕਲ ਚੱਲਣਗੇ।            

Advertisements

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ।  ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਾਨ ਵਿਕਣ ਦੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ਤੇ ਵੇਚੇ ਜਾਂ ਖਰੀਦੇ ਜਾ ਰਹੇ ਸਮਾਨ ਦੀ ਵਰਤੋ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਕਿਉਂਕਿ ਅਜਿਹੇ ਸਮਾਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਇਸ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਰਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸਿਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ ‘ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਦੋ ਪਹੀਆਂ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਅਤੇ ਆਪਣੇ ਵਹੀਕਲਾਂ ਤੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਂਦੇ ਹਨ, ਜਿਸ ਨਾਲ ਨੋਇਜ਼ ਪਲਿਊਸ਼ਨ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਆਮ ਜਨਤਾ ਦਾ ਸੰਤੁਲਨ ਵਿਗੜਨ ਦੀ ਸੰਭਾਵਨਾ ਬਣ ਜਾਂਦੀ ਹੈ ਅਤੇ ਦੁਰਘਟਨਾ ਹੋਣ ਦਾ ਵੀ ਖ਼ਤਰਾ ਬਣ ਜਾਂਦਾ ਹੈ। ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਿਰੋਜਪੁਰ ਸ਼ਹਿਰ ਅੰਦਰ ਹਰ ਸਨੀਵਾਰ ਅਤੇ ਐਤਵਾਰ ਦੇ ਦਿਨਾਂ ਤੋਂ ਇਲਾਵਾ ਬਾਕੀ ਦਿਨਾਂ ਵਿੱਚ ਸਵੇਰੇ 8 ਵਜੇ ਤੋ ਰਾਤ 8 ਵਜੇ ਤੱਕ ਫ਼ਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗ਼ਦਾਦੀ ਗੇਟ, ਜ਼ੀਰਾ ਗੇਟ, ਮੈਗਜੀਨੀ ਗੇਟ, ਮੁਲਤਾਨੀ ਗੇਟ ਪੁਆਇੰਟਾਂ ਤੇ ਐਫ.ਸੀ.ਆਈ. ਦੇ ਵਾਹਨਾਂ ਤੋਂ ਇਲਾਵਾ (ਉਨ੍ਹਾਂ ਦਾ ਟੈਂਡਰ ਖਤਮ ਹੋਣ ਤੱਕ) ਬਾਕੀ ਭਾਰੀ ਵਾਹਨਾਂ ਦੀ ਆਵਾਜਾਈ  ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਏਰੀਆ ਮੈਨੇਜਰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਬਾਹਰ ਭੇਜੇ ਜਾਣ ਵਾਲੇ ਮਾਲ (ਕਣਕ/ਚਾਵਲ) ਦੀ ਢੁਆਈ ਦਾ ਰੂਟ ਲੰਬਾ ਹੋਣ ਕਰਕੇ ਇਸ ਤੇ ਖਰਚਾ ਕਰੋੜਾ ਰੁਪਇਆ ਦਾ ਵੱਧ ਜਾਂਦਾ ਹੈ ਜਿਸ ਕਾਰਨ ਸਰਕਾਰ ਦਾ ਕਾਫ਼ੀ ਮਾਲੀ ਨੁਕਸਾਨ ਹੁੰਦਾ ਹੈ।ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਬੰਦ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਸਹਿਰੀ ਏਰੀਏ ਵਿੱਚ ਟਰੈਫਿਕ ਬਹੁਤ ਜ਼ਿਆਦਾ ਹੋਣ ਕਰਕੇ ਅਕਸਰ ਜਾਮ ਲੱਗਾ ਰਹਿੰਦਾ ਹੈ ਅਤੇ ਦੁਰਘਟਨਾਵਾਂ ਹੋਣ ਤੇ ਟਰੈਫਿਕ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ।  ਜਿਸ ਨੂੰ ਦੇਖਦੇ ਹੋਏ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। 

ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾਂ ਬਾਰਾਂ ਵਿੱਚ ਆਮ ਤੌਰ ‘ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨ, ਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। 

LEAVE A REPLY

Please enter your comment!
Please enter your name here