ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 20 ਦਸੰਬਰ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 20 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਕੇਡਰ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।

Advertisements

ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਾਉਣ। 

LEAVE A REPLY

Please enter your comment!
Please enter your name here