ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਰੋਸ ਰੈਲੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੀ ਕਾਲ ਤੇ ਅੱਜ ਪੰਜਾਬ ਭਰ ਵਿੱਚ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ 01.01.2016 ਤੋਂ ਬਾਦ ਭਰਤੀ ਹੋਏ ਮੁਲਾਜਮਾਂ ਦੀ ਤਨਖਾਹ ਤੇ ਕੱਟ  ਲਗਾਉਣ ਵਾਲੇ ਫੈਸਲੇ ਦੀ ਨਿਖੇਧੀ ਕੀਤੀ ਗਈ। ਸ੍ਰੀ ਜਸਬੀਰ ਸਿੰਘ ਧਾਮੀ ਜਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿੱਚ ਇਰੀਗੇਸ਼ਨ ਕੰਪਲੈਕਸ ਦੇ ਬਾਹਰ ਸਰਕਾਰ ਦੇ ਇਸ ਮਾਰੂ ਫੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਤੋਂ ਇਲਾਵਾ ਪੇਂਡੂ ਖੇਤਰ ਭੱਤੇ ਤੇ ਰੋਕ ਸਬੰਧੀ ਮੁਲਾਜਮ ਮਾਰੂ ਫੈਸਲੇ ਦੀ ਵੀ ਸਖਤ ਨਿਖੇਧੀ ਕੀਤੀ ਗਈ। ਇਸ ਮੌਕੇ ਤੇ ਸ੍ਰੀ ਨਿਤਿਨ ਮਹਿਰਾ, ਸੰਦੀਪ ਸੰਧੀ, ਮੰਗਲ ਸਿੰਘ, ਆਦਿ ਸ਼ਾਮਿਲ ਸਨ।

Advertisements

ਜਿਲ੍ਹਾ ਪ੍ਰਧਾਨ ਸ੍ਰੀ ਅਨੀਰੁਧ ਮੋਦਗਿਲ ਵੱਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਮੁਲਾਜਮਾਂ ਨਾਲ ਮਜਾਕ ਕੀਤਾ ਜਾ ਰਿਹਾ ਹੈ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਵਿੱਚ ਟਾਲਮਟੋਲ ਕੀਤਾ ਜਾ ਰਿਹਾ ਹੈ। ਛੋਟੀਆਂ-ਛੋਟੀਆਂ ਗੈਰ ਵਿੱਤੀ ਮੰਗਾਂ ਲਈ ਵੀ ਸਰਕਾਰ ਵੱਲੋਂ ਮੀਟਿੰਗ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਮੁਲਾਜਮਾਂ ਨੂੰ ਮੁੜ ਸੰਘਰਸ਼ ਦੇ ਰਾਹ ਤੇ ਜਾਣਾ ਪਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਕੱਲ ਮਿਤੀ 17.12.2021 ਨੂੰ ਵੀ ਇਸ ਜਿਲ੍ਹੇ ਦੇ ਵੱਖ-ਵੱਖ ਦਫਤਰਾ ਦੇ ਬਾਹਰ ਸਰਕਾਰ ਦੇ ਮੁਲਾਜਮ ਮਾਰੂ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

LEAVE A REPLY

Please enter your comment!
Please enter your name here