ਜ਼ਿਲ੍ਹੇ ਵਿੱਚ ਕੋਵਿਡ-19 ਦੇ 02 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1586 ਨਵੇਂ ਸੈਪਲ ਲੈਣ  ਨਾਲ ਅਤੇ 1699  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28901 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2093 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30994 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 990863 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 961846 ਸੈਪਲ ਨੈਗਟਿਵ ਹਨ । ਜਦ ਕਿ 1923 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 995 ਹੈ । ਐਕਟਿਵ ਕੇਸਾ ਦੀ ਗਿਣਤੀ  39 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29960 ਹੈ । 

LEAVE A REPLY

Please enter your comment!
Please enter your name here