ਨਰਸਿੰਗ ਸਟਾਫ ਤੇ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਨੇ ਕਢਿਆ ਰੋਸ਼ ਮਾਰਚ, ਚੰਨੀ, ਬਾਦਲ ਤੇ ਸੋਨੀ ਦੇ ਪੁਤਲੇ ਸਾੜੇ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਐਂਡ ਯੂ.ਟੀ. ਦੇ ਸੱਦੇ ‘ਤੇ 12ਵੇਂ ਦਿਨ ਸਿਵਲ ਹਸਪਤਾਲ ਕਪੂਰਥਲਾ ਤੋਂ ਬੱਸ ਸਟੈਂਡ ਤਕ ਰੋਸ ਮਾਰਚ ਕਰ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿਹਤ ਮੰਤਰੀ ਦੇ ਪੁਤਲੇ ਸਾੜੇ। ਇਸ ਦੌਰਾਨ ਪੁਰਾਣੀ ਕਚਹਿਰੀ ਚੌਕ ਜਾਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ । ਇਸ ਦੌਰਾਨ ਐਮਰਜੈਂਸੀ ਸੇਵਾਵਾਂ ਵੀ ਬੰਦ ਰੱਖੀਆਂ ਗਈਆਂ। ਐੱਨ ਅੈਚੱ ਅੈਮ ਤੇ ਨਰਸਿੰਗ ਸਟਾਫ ਤੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਨਰਸਿੰਗ ਐਸੋਸੀਏਸ਼ਨ ਕਪੂਰਥਲਾ ਦੀ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ 6ਵੇਂ ਪੇ ਕਮਿਸ਼ਨ ਦੀਆਂ ਖ਼ਾਮੀਆਂ ਵਜੋਂ ਨਰਸਿੰਗ ਸਟਾਫ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਮਿਸ਼ਨ ਦੀ ਰਿਪੋਰਟ ਨਾਲ ਤਨਖ਼ਾਹਾਂ ਵਧਣ ਦੀ ਬਜਾਏ ਘੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਰਸਿੰਗ ਕੇਡਰ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਤੇ ਚੰਨੀ ਸਰਕਾਰ ਵੱਲੋਂ ਸਿਰਫ ਲਾਰੇ ਹੀ ਲਗਾਏ ਜਾ ਰਹੇ ਹਨ ੍ਟ ਦਲਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲੈ ਕੇ ਵੀ ਕੋਈ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ।

Advertisements

ਉਨ੍ਹਾਂ ਮੰਗ ਕੀਤੀ ਕਿ ਸਿਹਤ ਵਿਭਾਗ ਵਿਚ ਵੱਖ-ਵੱਖ ਕੈਟਾਗਰੀ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਮੰਨੀਆਂ ਮੰਗਾਂ ਲਾਗੂ ਕੀਤੇ ਜਾਣ, 6ਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇ । ਨਰਸਿੰਗ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ । ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਤੇ ਮੈਂਬਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ । ਇਸ ਮੌਕੇ ਦਲਜੀਤ ਕੌਰ, ਜਸਵੀਰ ਕੌਰ, ਕਮਲੇਸ਼, ਹਰਦੀਪ ਕੌਰ, ਕਮਲਜੀਤ ਕੌਰ, ਨਰਿੰਦਰ, ਰਜਨੀ, ਸੁਮਨਪ੍ਰੀਤ, ਨਵਦੀਪ, ਬਿਮਲ, ਜਸਵਿੰਦਰ ਕੌਰ, ਮਲਕੀਤ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here