ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਖਾਣ-ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾਂ ਦੀ ਚੈਕਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ,ਆਈ.ਏ.ਐਸ, ਫਿਰੋਜ਼ਪੁਰ, ਡਾ: ਰਜਿੰਦਰ ਅਰੌੜਾ, ਸਿਵਲ ਸਰਜਨ, ਫਿਰੋਜ਼ਪਰ, ਦੇ ਦਿਸ਼ਾ ਨਿਰਦੇਸ਼ਾ ਅਧੀਨ  ਡਾ:ਸੱਤਪਾਲ ਭਗਤ ਡੈਜੀਗਨੇਟਿਡ ਅਫਸਰ, (ਫੂਡ ਸੇਫਟੀ)  ਅਤੇ ਹਰਵਿੰਦਰ ਸਿੰਘ, ਫੂਡ ਸੇਫਟੀ ਅਫਸਰ  ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਕੈਂਟ ਦੇ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾ ਦੀ ਚੈਕਿੰਗ ਕੀਤੀ ਗਈ ਜਿਸ ਤਹਿਤ ਦੁਕਾਨਾਂ ਤੋ ਅੱਲਗ-ਅੱਲਗ 4 ਸੈਪਲ ਭਰੇ ਗਏ ਅਤੇ ਸੈਪਲਾਂ ਦੇ ਨਿਰੀਖਣ ਲਈ ਸੈਪਲ ਜਾਂਚ ਕੇਦਰ ਖਰੜ ਵਿਖੇ ਭੇਜ ਦਿੱਤੇ ਗਏ।

Advertisements

ਇਸ ਮੌਕੇ ਫੂਡ ਸੇਫਟੀ ਅਫਸਰ ਨੇ ਦੁਕਾਨਦਾਰਾ ਨੂੰ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ/ ਰਜਿਸਟ੍ਰੇਸ਼ਨ ਲਈ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਫੂਡ ਬਿਜਨਸ ਓਪਰੇਟਰ ਨੂੰ ਕਿਹਾ ਕਿ ਕੋਵਿਡ-19 ਦੇ ਬਚਾਓ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਸਟਾਫ ਨੂੰ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਕਰਵਾਈ ਜਾਵੇ।

LEAVE A REPLY

Please enter your comment!
Please enter your name here