ਜ਼ਿਲ੍ਹੇ ਵਿੱਚ ਕੋਵਿਡ-19 ਦੇ 4 ਪਾਜੇਟਿਵ ਮਰੀਜ ਅਤੇ ਇੱਕ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1098 ਨਵੇਂ ਸੈਪਲ ਲੈਣ  ਨਾਲ ਅਤੇ 1069 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 04 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28907 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2094 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31001 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 993111 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 964224  ਸੈਪਲ  ਨੈਗਟਿਵ ਹਨ। ਜਦ ਕਿ 1787 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 996 ਹੈ । ਐਕਟਿਵ ਕੇਸਾ ਦੀ ਗਿਣਤੀ 33 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29972 ਹੈ । 

LEAVE A REPLY

Please enter your comment!
Please enter your name here