ਮੁੱਖ ਮੰਤਰੀ ਚਰਨਜੀਤ ਚੰਨੀ ਜ਼ੀਰਾ ਵਿਖੇ 74.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4 ਵੱਖ-ਵੱਖ ਪ੍ਰਾਜੈਕਟਾ ਦੇ ਰੱਖਣਗੇ ਨੀਂਹ ਪੱਥਰ

ਜ਼ੀਰਾ/ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਜ਼ੀਰਾ ਵਿਖੇ ਵਿਕਾਸ ਕਾਰਜਾਂ ਤਹਿਤ 74.21 ਕਰੋੜ ਰੁਪਏ ਦੀ ਲਾਗਤ ਨਾਲ 4 ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਹ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਮੁੱਖ ਮੰਤਰੀ ਦੀ ਆਮਦ ਨੂੰ ਮੱਦੇਨਜ਼ਰ ਰੱਖਦਿਆਂ ਦਾਣਾ ਮੰਡੀ ਜ਼ੀਰਾ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ। ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਜ਼ੀਰਾ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ 50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਜੋ ਕਿ ਸਾਢੇ 5 ਏਕੜ ਵਿੱਚ ਬਣੇਗਾ।

Advertisements

ਉਨ੍ਹਾਂ ਵੱਲੋਂ 5.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪ੍ਰਬੰਧਕੀ ਕੰਪਲੈਕਸ, ਮਖੂ ਵਿਖੇ ਸਵਾ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਤੋਂ  ਇਲਾਵਾ ਸਵ. ਸ੍ਰ. ਇੰਦਰਜੀਤ ਸਿੰਘ ਜ਼ੀਰਾ ਦੇ ਨਾਮ ਤੇ ਸਾਢੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਆਈ.ਟੀ.ਆਈ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਦਵਿੰਦਰ ਸਿੰਘ, ਐੱਸਐੱਸਪੀ ਹਰਮਦੀਪ ਸਿੰਘ ਹੰਸ, ਵਧੀਕ ਡਿਪਟੀ ਕਮਿਸ਼ਨਰ ਓਮ ਪ੍ਰਕਾਸ, ਐੱਸਡੀਐੱਮ ਜ਼ੀਰਾ ਸੂਬਾ ਸਿੰਘ, ਐੱਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ, ਡੀਡੀਪੀਓ ਹਰਜਿੰਦਰ ਸਿੰਘ, ਡਿਪਟੀ ਡੀਈਓ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here