ਚਾਰ ਭੈਣਾਂ ਦੇ ਇਕਲੋਤੇ ਭਰਾ ਦੀ ਮੰਗਣੀ ਵਾਲੇ ਦਿਨ ਸੜਕ ਹਾਦਸੇ ‘ਚ ਮੌਤ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਬੀਤੀ ਦੇਰ ਰਾਤ ਜਲੰਧਰੀ ਦੇ ਨਜ਼ਦੀਕੀ ਪਿੰਡ ਦੌਲਤਪੁਰ ਢੱਡਾ ਵਿਖੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ। ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅੱਜ ਹੀ ਉਸ ਦੀ ਮੰਗਣੀ ਹੋਈ ਸੀ। ਖੁਸ਼ੀ ਵਾਲਾ ਮਾਹੌਲ ਗ਼ਮਗੀਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਪਾਲ ਸਿੰਘ ਵਾਸੀ ਪਿੰਡ ਦੌਲਤਪੁਰ ਢੱਡਾ ਅੱਜ ਆਪਣੀ ਮੰਗਣੀ ਸਮਾਰੋਹ ਤੋਂ ਬਾਅਦ ਸ਼ਾਮ ਨੂੰ ਆਪਣੀ ਭੈਣ ਨੂੰ ਮੋਟਰਸਾਈਕਲ ’ਤੇ ਪਿੰਡ ਧਾਲੀਵਾਲ (ਕਪੂਰਥਲਾ) ਵਿਖੇ ਛੱਡਣ ਗਿਆ ਸੀ। ਵਾਪਸੀ ’ਤੇ ਜਦੋਂ ਉਹ ਆਪਣੇ ਪਿੰਡ ਦੌਲਤਪੁਰ ਢੱਡਾ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ।ਪਲਵਿੰਦਰ ਸਿੰਘ ਨੂੰ ਤੁਰੰਤ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisements

ਪਲਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਇਲਾਕੇ ‘ਚ ਸੋਕ ਦੀ ਲਹਿਰ ਦੌੜ ਗਈ। ਇਥੇ ਇਹ ਵੀ ਵਰਨਣਯੋਗ ਹੈ ਕਿ 15 ਜਨਵਰੀ ਨੂੰ ਪਲਵਿੰਦਰ ਸਿੰਘ ਦਾ ਵਿਆਹ ਰੱਖਿਆ ਗਿਆ ਸੀ। ਪੁਲਸ ਚੌਕੀ ਮੁਖੀ ਸੰਜੀਵਨ ਸਿੰਘ ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 

LEAVE A REPLY

Please enter your comment!
Please enter your name here