ਜ਼ਿਲ੍ਹੇ ਵਿੱਚ ਕੋਵਿਡ-19 ਦੇ 7 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 521 ਨਵੇਂ ਸੈਪਲ ਲੈਣ  ਨਾਲ ਅਤੇ 860 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 07 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28914 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2094 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31008 ਹੋ ਗਏ ਹਨ ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 993632 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 965069  ਸੈਪਲ  ਨੈਗਟਿਵ ਹਨ । ਜਦ ਕਿ 1448 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 996 ਹੈ । ਐਕਟਿਵ ਕੇਸਾ ਦੀ ਗਿਣਤੀ  35 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29977 ਹੈ । 

LEAVE A REPLY

Please enter your comment!
Please enter your name here