ਰਾਣਾ ਸੋਢੀ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਭਾਜਪਾ ਵਿੱਚ ਹੋਏ ਸ਼ਾਮਲ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ । ਕਾਂਗਰਸੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ ।

Advertisements

ਰਾਣਾ ਗੁਰਮੀਤ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪੰਜਾਬ ਦੇ ਖੇਡ ਮੰਤਰੀ ਸਨ। ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ।

LEAVE A REPLY

Please enter your comment!
Please enter your name here