ਹਾਈਕੋਰਟ ਦਾ ਫੈਸਲਾ: 21 ਸਾਲ ਤੋਂ ਘੱਟ ਉਮਰ ਦੇ ਲੜ੍ਹਕੇ ਨਹੀਂ ਕਰਵਾ ਸਕਦੇ ਵਿਆਹ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ । ਕੁੜੀਆਂ ਦੀ ਵਿਆਹ ਦੀ ਉਮਰ 21 ਸਾਲ ਕਰਨ ਦੇ ਕੇਂਦਰ ਸਰਕਾਰ ਦੀ ਮਨਜ਼ੂਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਾਲ ਹੀ ਵਿੱਚ ਇੱਕ ਮਾਮਲੇ ਵਿੱਚ ਦਿੱਤਾ ਫੈਸਲਾ ਵੀ ਸੁਰਖ਼ੀਆਂ ਵਿੱਚ ਹੈ।

Advertisements

ਹਾਈਕੋਰਟ ਨੇ ਇੱਕ ਕੇਸ ਵਿੱਚ ਕਿਹਾ ਹੈ ਕਿ 21 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਨੌਜਵਾਨ ਵਿਆਹ ਨਹੀਂ ਕਰ ਸਕਦਾ ਪਰ ਉਹ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇ ਤਾਂ ਉਹ ਕਿਸੇ ਵੱਡੀ ਉਮਰ ਦੀ ਔਰਤ ਨਾਲ ਉਸਦੀ ਸਹਿਮਤੀ ਨਾਲ ਰਿਲੇਸ਼ਨ ਵਿੱਚ ਰਹਿ ਸਕਦਾ ਹਾਂ। ਹਾਈ ਕੋਰਟ ਦਾ ਇਹ ਫੈਸਲਾ ਸੁਪਰੀਮ ਕੋਰਟ ਦੇ ਮਈ 2018 ਦੇ ਉਸ ਫੈਸਲੇ ਦੇ ਸੰਦਰਭ ਵਿੱਚ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕੋਈ ਵੀ ਨੌਜਵਾਨ ਜੋੜਾ ਬਿਨਾਂ ਵਿਆਹ ਦੇ ਇਕੱਠੇ ਰਹਿ ਸਕਦੇ ਹਨ।

LEAVE A REPLY

Please enter your comment!
Please enter your name here