ਡਰੱਗ ਮਾਮਲਾ: ਮੋਹਾਲੀ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਬਿਕਰਮ ਸਿੰਘ ਮਜੀਠੀਆ ਖਿਲਾਫ ਇੱਕ ਵੱਡੀ ਕਾਰਵਾਈ ਹੋਈ ਹੈ। ਮੋਹਾਲੀ ਵਿੱਚ ਇੱਕ ਵੱਡੀ ਕਾਰਵਾਈ ਤਹਿਤ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੱਧੂ ਦੀ ਰਿਪੋਰਟ ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਧਾਰਾ 25, 27ਏ ਅਤੇ 29 ਐਨਡੀਪੀਐਸ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂ ਹੈ। ਇਹ ਰਿਪੋਰਟ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਹੈ।

Advertisements

ਪਿਛਲੇ ਦਿਨਾਂ ਤੋਂ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ‘ਤੇ ਮੁੜ ਤੋਂ ਲਗਾਤਾਰ ਦੋਸ਼ ਲੱਗ ਰਹੇ ਸਨ ਅਤੇ ਉਸ ਵਿੱਚ ਇਹ ਕੇਸ ਦਰਜ ਕਰਨ ਦੀ ਗੱਲ ਚੱਲ ਰਹੀ ਸੀ ਇਸ ਸੰਬੰਧ ‘ਚ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਬਾਅ ਹੇਠ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here