ਸਿਹਤ ਵਿਭਾਗ ਵੱਲੋਂ ਸਾਇਕਲ ਜਾਗਰੂਕਤਾ ਰੈਲੀ ਆਯੋਜਿਤ, ਵਿਧਾਇਕ ਪਿੰਕੀ ਨੇ ਵਿਖਾਈ ਹਰੀ ਝੰਡੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਨੇ ਸਟੇਟ ਹੈਡਕੁਆਰਟਰ ਵੱਲੋਂ ਪ੍ਰਾਪਤ ਹਿਦਾਇਤਾਂ ਮੁਤਾਬਿਕ ਨੈਸ਼ਨਲ ਪ੍ਰੋਗ੍ਰਾਮ ਫਾਰ ਕੰਟਰੋਲ ਆਫ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜ਼ੀਜ਼ਜ਼ (ਦਿਲ ਦੀਆਂ ਬਿਮਾਰੀਆਂ) ਐਂਡ ਸਟਰੋਕ  ਅਧੀਨ ਸ਼ਰੀਰਕ ਕਸਰਤ ਅਤੇ ਤੰਦਰੁਸਤੀ ਨੂੰ ਪ੍ਰੋਤਸਾਹਿਤ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਦੀ ਰਹਿਨੁਮਾਈ ਹੇਠ ਸਾਇਕਲ ਜਾਗਰੂਕਤਾ ਰੈਲੀ ਆਯੋਜਿਤ ਕੀਤੀ।  ਇਸ ਰੈਲੀ ਨੂੰ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਰੈਲੀ ਫਿਰੋਜ਼ਪੁਰ ਦੇ ਵੱਖ ਵੱਖ ਇਲਾਕਿਆਂ ਵਿੱਚ ਸ਼ਰੀਰਕ ਗਤੀਵਿਧੀਆਂ ਅਤੇ ਕਸਰਤ ਪ੍ਰਤੀ ਜਾਗਰੂਕਤਾ ਸੰਦੇਸ਼ ਦਿੰਦੀ ਹੋਈ ਵਾਪਿਸ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਹੀ ਸਮਾਪਤ ਹੋਈ।

Advertisements

 ਇਸ ਰੈਲੀ ਵਿੱਚ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਧਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਾਈਕਲ ਚਲਾਉਣਾ ਅਤੇ ਪੈਦਲ ਚੱਲਣ ਵਰਗੀਆਂ ਗਤੀਵਿਧੀਆਂ ਸਾਨੂੰ ਆਪਣੀ ਰੋਜਮਰਾ ਜਿੰਦਗੀ ਵਿਚ ਅਪਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਇਕ ਤੰਦਰੁਸਤ ਜਿੰਦਗੀ ਬਤੀਤ ਕਰ ਸਕੀਏ।  ਰੈਲੀ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਕਿਹਾ ਕਿ ਅੱਜੋਕੇ ਸਮੇਂ ਵਿਚ ਕੈਂਸਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ ਅਤੇ ਸਟਰੋਕ ਆਦਿ ਆਧੁਨਿਕ ਜੀਵਨ ਜਾਚ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਹਨ ਅਤੇ ਰੋਜਾਨਾ ਕਸਰਤ ਅਤੇ ਸਾਇਕਲ ਚਲਾਉਣਾ, ਸੈਰ, ਕੋਈ ਵੀ ਖੇਡ ਖੇਡਣਾ ਅਤੇ ਯੋਗਾ ਆਦਿ ਵਰਗੀਆਂ ਸਰੀਰਕ ਗਤੀਵਿਧੀਆਂ ਨੂੰ ਅਪਣਾ ਕੇ ਅਸੀਂ ਇਹਨਾਂ ਬੀਮਾਰੀਆਂ ਤੋਂ ਬਚ ਸਕਦੇ ਹਾਂ। 

 ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਓਟ ਅਤੇ ਓ.ਐਸ.ਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ; ਮੈਡੀਕਲ ਵਾਰਡ ਅਤੇ ਲੈਬ ਬਲਾਕ ਦਾ ਵੀ ਕੀਤਾ ਉਦਘਾਟਨ

ਇਸ ਤੋਂ ਪਹਿਲਾਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਓਟ ਅਤੇ ਓ.ਐਸ.ਟੀ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੈਡੀਕਲ ਵਾਰਡ ਅਤੇ ਲੈਬ ਬਲਾਕ ਦਾ ਨਵੀਂਨੀਰਨ ਕਰਨ ਉਪਰੰਤ ਉਦਘਾਟਨ ਕੀਤਾ ਗਿਆ ਇਸ ਅਵਸਰ ਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ, ਨਗਰ ਕੌਂਸਲ ਪ੍ਰਧਾਨ ਰਿੰਕੂ ਗਰੋਵਰ, ਬਲਾਕ ਸੰਮਤੀ ਚੇਅਰਮੈਨ ਬਲਵੀਰ ਬਾਠ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਜਿੰਦਰ ਮਨਚੰਦਾ ,ਐਸ.ਐਮ.ਓ. ਡਾ:ਭੁਪਿੰਦਰਜੀਤ ਕੌਰ ਆਦਿ ਹਾਜ਼ਰ ਸਨ।   

LEAVE A REPLY

Please enter your comment!
Please enter your name here