ਜ਼ਿਲ੍ਹੇ ਵਿੱਚ ਕੋਵਿਡ-19 ਦਾ 03 ਪਾਜੇਟਿਵ ਮਰੀਜ ਆਏ ਹਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 728 ਨਵੇਂ ਸੈਪਲ ਲੈਣ  ਨਾਲ ਅਤੇ 945 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 03 ਪਾਜੇਟਿਵ ਮਰੀਜ ਆਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28918 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2094 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31012 ਹੋ ਗਏ ਹਨ ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 995112 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 966331  ਸੈਪਲ  ਨੈਗਟਿਵ ਹਨ ।  ਜਦ ਕਿ 1670 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 996 ਹੈ । ਐਕਟਿਵ ਕੇਸਾ ਦੀ ਗਿਣਤੀ  30 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29986 ਹੈ । 

LEAVE A REPLY

Please enter your comment!
Please enter your name here