ਬਨਵਾਰੀ ਲਾਲ ਪਰੋਹਿਤ ਗਵਰਨਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ ਅਤੇ ਲਿਆ ਜਿਲ੍ਹਾ ਪਠਾਨਕੋਟ ਦਾ ਜਾਇਜਾ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਣਯੋਗ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾਂ ਘੱਲੂਘਾਰਾਂ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ। ਐਨ.ਐਚ.ਪੀ.ਸੀ. ਰੈਸਟ ਹਾਊਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ, ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਅਤੇ ਹੋਰ ਉੱਚ ਜਿਲ੍ਹਾ ਅਧਿਕਾਰੀਆਂ ਵੱਲੋਂ ਮਾਣਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਜੀ ਦਾ ਸਵਾਗਤ ਕੀਤਾ।

Advertisements

ਰੈਸਟ ਹਾਊਸ ਵਿਖੇ ਆਯੋਜਿਤ ਇੱਕ ਮੀਟਿੰਗ ਦੋਰਾਨ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਾਨਯੋਗ ਗਵਰਨਰ ਪੰਜਾਬ ਨੂੰ ਜਿਲ੍ਹਾ ਪਠਾਨਕੋਟ ਦੀਆਂ ਸਰਹੱਦਾਂ, ਟੂਰਿਸਟ ਪਲੇਸ,ਖੇਤਰਫਲ, Çਇਤਹਾਸਿਕ ਸਥਾਨਾਂ ਤੋਂ ਵੀ ਜਾਣੂ ਕਰਵਾਇਆ। ਮਾਨਯੋਗ ਗਵਰਨਰ ਪੰਜਾਬ ਵੱਲੋਂ ਜਿਲ੍ਹੇ ਅੰਦਰ ਪੁਲਿਸ ਪ੍ਰਸਾਸਨ ਦੇ ਕੰਮਾਂ ਦੇ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਤੋਂ ਬਾਅਦ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਜਿਲ੍ਹਾ ਹੁਸਿਆਰਪੁਰ ਲਈ ਰਵਾਨਾ ਹੋ ਗਏ।

LEAVE A REPLY

Please enter your comment!
Please enter your name here