Sunday, November 1, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦੇ 6 ਪਾਜੇਟਿਵ ਮਰੀਜ ਅਤੇ ਇੱਕ ਮੌਤ: ਸਿਵਲ ਸਰਜਨ

ਜ਼ਿਲ੍ਹੇ ਵਿੱਚ ਕੋਵਿਡ-19 ਦੇ 6 ਪਾਜੇਟਿਵ ਮਰੀਜ ਅਤੇ ਇੱਕ ਮੌਤ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 786 ਨਵੇਂ ਸੈਪਲ ਲੈਣ ਨਾਲ ਅਤੇ 835 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 6 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28923 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2095 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31018 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 995898 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 967161  ਸੈਪਲ  ਨੈਗਟਿਵ ਹਨ ।  ਜਦ ਕਿ 1621 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 997 ਹੈ । ਐਕਟਿਵ ਕੇਸਾ ਦੀ ਗਿਣਤੀ  32 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29989 ਹੈ । 

LEAVE A REPLY

Please enter your comment!
Please enter your name here