Saturday, October 17, 2026
Home Chandigarh ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਣਗੇ। ਤਿੰਨ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਵੱਡੇ ਦੋਸ਼ ਲਾਕੇ ਵੱਖ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਵਾਪਸੀ ਸਭ ਲਈ ਹੈਰਾਨੀ ਬਣੀ ਹੋਈ ਹੈ।

Advertisements

ਇਸ ਦੌਰਾਨ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਤੋਂ ਵੱਖ ਰਾਹ ਕੀਤਾ ਸੀ। ਸਿਆਸੀ ਹਲਚਲ ਮੁਤਾਬਿਕ ਉਹ ਪਿਛਲੇ ਸਮੇਂ ਤੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਯਤਨ ਕਰ ਰਹੇ ਸਨ। ਅਕਾਲੀ ਦਲ ਨੇ ਹਾਲੇ ਵੀ ਖੰਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਐਲਾਨਿਆ, ਜਿਸ ਸੀਟ ਉੱਤੇ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨੁਮਾਇੰਦਗੀ ਕੀਤੀ।

LEAVE A REPLY

Please enter your comment!
Please enter your name here